ਰਵਨੀਤ ਬਿੱਟੂ ਦੇ ਬਿਆਨ ਤੋਂ ਭੜਕੀ 'ਭਾਜਪਾ' ਨੇ ਕੀਤਾ ਵੱਡਾ ਐਲਾਨ
Tuesday, Dec 29, 2020 - 02:30 PM (IST)
ਚੰਡੀਗੜ੍ਹ : ਪੰਜਾਬ ਭਾਜਪਾ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਤੇ ਬਿਆਨ 'ਤੇ ਪਲਟਵਾਰ ਕਰਦਿਆਂ 30 ਦਸੰਬਰ ਨੂੰ ਪੰਜਾਬ 'ਚ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 30 ਦਸੰਬਰ ਨੂੰ ਪੂਰੇ ਪੰਜਾਬ 'ਚ ਰਵਨੀਤ ਬਿੱਟੂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪੁਤਲੇ ਸਾੜੇ ਜਾਣਗੇ।
ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਰਵਨੀਤ ਬਿੱਟੂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਰਵਨੀਤ ਬਿੱਟੂ 'ਤੇ ਭੜਕਾਊ ਇਲਜ਼ਾਮ ਲਾਉਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ 2 ਜਨਵਰੀ ਤੋਂ ਭਾਜਪਾ ਲੁਧਿਆਣਾ ਵਿਖੇ ਪ੍ਰਦਰਸ਼ਨ 'ਤੇ ਬੈਠੇਗੀ ਅਤੇ ਇਹ ਪ੍ਰਦਰਸ਼ਨ ਉਸ ਸਮੇਂ ਤੱਕ ਚੱਲੇਗਾ, ਜਦੋਂ ਤੱਕ ਰਵਨੀਤ ਬਿੱਟੂ ਖ਼ਿਲਾਫ਼ ਮਾਮਲਾ ਦਰਜ ਨਹੀਂ ਹੋ ਜਾਂਦਾ।
ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਭਾਜਪਾ ਨੂੰ ਕੋਈ ਇਤਰਾਜ਼ ਨਹੀਂ ਕਿ ਕਿਸਾਨ ਅੰਦੋਲਨ ਕਰਨ ਪਰ ਇਸ ਅੰਦੋਲਨ 'ਚ ਕੁੱਝ ਸ਼ਰਾਰਤੀ ਤੱਤ ਦਾਖ਼ਲ ਹੋ ਰਹੇ ਹਨ ਅਤੇ ਅੰਦੋਲਨ ਦਾ ਰੂਪ ਬਦਲਣਾ ਚਾਹੁੰਦੇ ਹਨ, ਇਸ ਲਈ ਕਿਸਾਨਾਂ ਨੂੰ ਅਜਿਹੇ ਸ਼ਰਾਰਤੀ ਤੱਤਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਇਹ ਵੀ ਪੜ੍ਹੋ : ...ਤੇ ਹੁਣ ਪੰਜਾਬ ਦੇ ਚੀਫ਼ ਪ੍ਰਿੰਸੀਪਲ ਸਕੱਤਰ 'ਸੁਰੇਸ਼ ਕੁਮਾਰ' ਦਾ ਫੇਸਬੁੱਕ ਅਕਾਊਂਟ ਹੈਕ
ਕਾਂਗਰਸ ਸ਼ਾਸਨ 'ਚ ਵਿਰੋਧੀ ਦਲਾਂ ਦੇ ਵਰਕਰਾਂ ਨੂੰ ਡੰਡੇ ਦੇ ਜ਼ੋਰ ’ਤੇ ਡਰਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋਕਤੰਤਰੀ ਢੰਗ ਨਾਲ ਰਾਜਨੀਤਕ ਗਤੀਵਿਧੀਆਂ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਪੰਜਾਬ 'ਚ ਭਾਜਪਾ ਕਾਰਕੁੰਨਾਂ ’ਤੇ ਹਮਲਾ ਲੋਕਤੰਤਰ ’ਤੇ ਹਮਲਾ ਹੈ, ਜੋ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਹੈ।
ਨੋਟ : ਰਵਨੀਤ ਬਿੱਟੂ ਖ਼ਿਲਾਫ਼ ਭਾਜਪਾ ਦੇ ਪ੍ਰਦਰਸ਼ਨ ਕਰਨ ਸਬੰਧੀ ਦਿਓ ਰਾਏ