ਲੁਧਿਆਣਾ ''ਚ ਭਾਜਪਾ ਆਗੂਆਂ ਤੇ ਪੁਲਸ ਵਿਚਾਲੇ ਟਕਰਾਅ, ਦੇਖੋ ਮੌਕੇ ਦੀਆਂ ਤਸਵੀਰਾਂ

01/07/2021 4:11:55 PM

ਲੁਧਿਆਣਾ (ਵਿਜੇ, ਗੁਪਤਾ) : ਪੰਜਾਬ ਭਾਜਪਾ ਵੱਲੋਂ ਅੱਜ ਡੀ. ਸੀ. ਦਫ਼ਤਰ ਦੇ ਬਾਹਰ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਸ ਅਤੇ ਭਾਜਪਾ ਕਾਰਕੁੰਨਾਂ ਵਿਚਾਲੇ ਧੱਕਾ-ਮੁੱਕੀ ਹੋ ਗਈ, ਜਿਸ ਤੋਂ ਬਾਅਦ ਪੁਲਸ ਕਰੀਬ 40 ਲੋਕਾਂ ਨੂੰ ਹਿਰਾਸਤ 'ਚ ਲੈ ਕੇ ਸਰਾਭਾ ਨਗਰ ਥਾਣੇ ਲੈ ਗਈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੂੰ 'ਗੁਰਪੁਰਬ' ਮੌਕੇ ਨਾ ਸੱਦਣ 'ਤੇ ਛਿੜੀ ਬਹਿਸ, ਭਾਜਪਾ ਆਗੂ ਨੇ ਆਖੀ ਵੱਡੀ ਗੱਲ

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪੁਲਸ ਨੇ ਕੈਪਟਨ ਦੇ ਇਸ਼ਾਰੇ 'ਤੇ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਉੱਥੋਂ ਉਠਾ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਪੁਲਸ ਨੇ ਜ਼ਿਲ੍ਹਾ ਭਾਜਪਾ ਮੁਖੀ ਪੁਸ਼ਪਿੰਦਰ ਸਿੰਗਲਾ, ਸਕੱਤਰ ਕੈਲਾਸ਼ ਚੌਧਰੀ ਸਣੇ ਕਰੀਬ 40 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ।

ਇਹ ਵੀ ਪੜ੍ਹੋ : ਖੰਨਾ 'ਚ ਇਨਸਾਨੀਅਤ ਸ਼ਰਮਸਾਰ, ਹਵਸ ਦੇ ਭੁੱਖੇ ਨੇ ਫ਼ੌਜੀ ਦੀ ਬਜ਼ੁਰਗ ਮਾਂ ਨਾਲ ਕੀਤਾ ਜਬਰ-ਜ਼ਿਨਾਹ


ਜਾਣੋ ਕੀ ਹੈ ਪੂਰਾ ਮਾਮਲਾ
ਅਸਲ 'ਚ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ, ਜਿਸ 'ਚ ਉਨ੍ਹਾਂ ਨੇ ਲਾਸ਼ਾਂ ਦੇ ਢੇਰ ਲਾਉਣ ਸਬੰਧੀ ਜ਼ਿਕਰ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਹੋਣ ਵਾਲੀਆਂ 'ਮਿਊਂਸੀਪਲ ਚੋਣਾਂ' 'ਚ ਹੋ ਸਕਦੀ ਹੈ ਦੇਰੀ

ਇਸ ਮਾਮਲੇ 'ਤੇ ਭਾਜਪਾ ਦਾ ਕਹਿਣਾ ਸੀ ਕਿ ਰਵਨੀਤ ਬਿੱਟੂ ਜਾਣ-ਬੁੱਝ ਕੇ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਲਈ ਅਜਿਹੇ ਬਿਆਨ ਦੇ ਰਹੇ ਹਨ। ਹਾਲਾਂਕਿ ਬਿੱਟੂ ਨੇ ਕਿਹਾ ਸੀ ਕਿ ਉਨ੍ਹਾਂ ਦੇ ਬਿਆਨ ਦਾ ਗਲਤ ਮਤਲਬ ਕੱਢਿਆ ਜਾ ਰਿਹਾ ਹੈ।

ਉਨ੍ਹਾਂ ਦੇ ਕਹਿਣ ਦਾ ਮਤਲਬ ਸੀ ਕਿ ਇਸ ਅੰਦੋਲਨ 'ਚ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਸਰਕਾਰ ਹੋਰ ਕਿੰਨੇ ਲੋਕਾਂ ਦੀ ਮੌਤ ਦੀ ਉਡੀਕ 'ਚ ਹੈ।


ਨੋਟ : ਭਾਜਪਾ ਤੇ ਪੁਲਸ ਵਿਚਾਲੇ ਹੋਈ ਧੱਕਾ-ਮੁੱਕੀ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ

Babita

This news is Content Editor Babita