ਰਾਜਪਾਲ ਨਾਲ ਮੁਲਾਕਾਤ ਮਗਰੋਂ ''ਪੰਜਾਬ ਭਾਜਪਾ'' ਦਾ ਵੱਡਾ ਬਿਆਨ, ਅਸ਼ਵਨੀ ਸ਼ਰਮਾ ਨੇ ਚੁੱਕੇ ਕਈ ਸਵਾਲ

01/06/2022 12:20:16 PM

ਚੰਡੀਗੜ੍ਹ : ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਇਕ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਇਸ ਵਫ਼ਦ ਦੀ ਅਗਵਾਈ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ। ਅਸ਼ਵਨੀ ਸ਼ਰਮਾ ਨੇ ਇਸ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਅਤੇ ਡੀ. ਜੀ. ਪੀ. ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਕੁੱਝ ਵੀ ਬੀਤੇ ਦਿਨ ਹੋਇਆ, ਉਹ ਇਕ ਵੱਡੀ ਸਾਜ਼ਿਸ਼ ਲੱਗ ਰਹੀ ਹੈ।

ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਇਨ੍ਹਾਂ 2 ਜ਼ਿਲ੍ਹਿਆਂ 'ਚ 'ਓਮੀਕ੍ਰੋਨ' ਦੀ ਦਸਤਕ, 4 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਮੋਦੀ ਨਾਲ ਕਿਉਂ ਨਹੀਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਇਹ ਬਹਾਨਾ ਬਣਾਇਆ ਗਿਆ ਕਿ ਉਹ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ ਸਨ, ਇਸ ਲਈ ਪ੍ਰਧਾਨ ਮੰਤਰੀ ਮੋਦੀ ਕੋਲ ਨਹੀਂ ਪਹੁੰਚੇ ਤਾਂ ਫਿਰ ਉਨ੍ਹਾਂ ਨੇ ਰੈਲੀ ਕਿਉਂ ਕੀਤੀ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਬਣਾਈ ਗਈ ਉੱਚ ਪੱਧਰੀ ਕਮੇਟੀ ਬਾਰੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਇਸ ਕਮੇਟੀ ਨੂੰ ਖਾਰਜ ਕਰਦੇ ਹਨ।

ਇਹ ਵੀ ਪੜ੍ਹੋ : PM ਮੋਦੀ ਦੀ ਰੈਲੀ ਰੱਦ ਹੋਣ 'ਤੇ CM ਚੰਨੀ ਦਾ ਕੇਂਦਰ ਨੂੰ ਜਵਾਬ, ਬੋਲੇ-ਸੁਰੱਖਿਆ 'ਚ ਕੋਈ ਅਣਗਹਿਲੀ ਨਹੀਂ ਹੋਈ

ਅਸ਼ਵਨੀ ਸ਼ਰਮਾ ਨੇ ਵੱਡਾ ਸਵਾਲ ਚੁੱਕਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਕਾਫ਼ਲਾ ਕਿਸ ਥਾਂ ਤੋਂ ਲੰਘੇਗਾ, ਇਸ ਦੀ ਖ਼ਬਰ ਕਿਸੇ ਨੇ ਲੀਕ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਚਾਹੁੰਦੀ ਹੀ ਨਹੀਂ ਸੀ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਹੋਵੇ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਨੂੰ ਚੋਣਾਂ 'ਚ ਨਕਾਰ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ 'ਚ ਸਰਕਾਰ ਚਲਾ ਹੀ ਨਹੀਂ ਪਾ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਦੇ ਦੌਰੇ ਦੌਰਾਨ ਅਣਗਹਿਲੀ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ 'ਉੱਚ ਪੱਧਰੀ ਕਮੇਟੀ'

ਉਨ੍ਹਾਂ ਕਿਹਾ ਕਿ ਪੰਜਾਬ ਪੂਰੀ ਦੁਨੀਆ 'ਚ ਆਪਣੀ ਮਹਿਮਾਨ ਨਿਵਾਜ਼ੀ ਲਈ ਮਸ਼ਹੂਰ ਹੈ ਪਰ ਬੀਤੇ ਦਿਨ ਹੋਈ ਘਟਨਾ ਕਾਰਨ ਪੰਜਾਬੀਅਤ ਨੂੰ ਧੱਕਾ ਲੱਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਗੈਰ ਗੰਭੀਰ ਦਿਖਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਅੱਜ 3 ਵਜੇ ਪ੍ਰੈੱਸ ਕਾਨਫਰੰਸ ਕਰਨ ਅਤੇ ਹਰ ਸਵਾਲ ਦਾ ਜਵਾਬ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita