ਕੰਗਨਾ ਦੀ ਫ਼ਿਲਮ ਖਿਲਾਫ ਪੰਜਾਬ ਭਾਜਪਾ, "ਪਹਿਲਾਂ ਪੁੱਛ ਤਾਂ ਲੈਂਦੀ"
Tuesday, Aug 20, 2024 - 06:48 PM (IST)
ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਸੰਸਦ ਮੈਂਬਰ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਵਿਵਾਦਾਂ 'ਚ ਘਿਰ ਗਈ ਹੈ। ਹੁਣ ਇਸ ਫਿਲਮ ਨੂੰ ਲੈ ਕੇ ਪੰਜਾਬ ਭਾਜਪਾ ਨੇ ਪ੍ਰਤੀਕਿਰਿਆ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਸੀਨੀਅਰ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਲੋਕਤੰਤਰ ਵਾਲਾ ਦੇਸ਼ ਹੈ, ਜੇ ਇੱਥੇ ਕਿਸੇ ਧਰਮ ਬਾਰੇ ਕੋਈ ਗੱਲ ਕਰਨੀ ਹੋਵੇ ਤਾਂ ਪਹਿਲਾਂ ਉਸ ਦੀ ਮਨਜ਼ੂਰੀ ਲੈਣੀ ਚਾਹੀਦੀ ਹੈ। ਫਿਲਮ ਬਣਾਉਣ ਵਾਲਿਆਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਸੀ।
ਇਹ ਖ਼ਬਰ ਵੀ ਪੜ੍ਹੋ - Kangana ਦੀ ਫ਼ਿਲਮ 'ਐਮਰਜੈਂਸੀ' 'ਤੇ ਲੱਗੇ ਰੋਕ, ਜਾਣੋ ਕਿਉਂ MP ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੰਗ
ਹਰਜੀਤ ਗਰੇਵਾਲ ਨੇ ਕਿਹਾ ਕਿ ਉਹ ਜਰਨੈਲ ਸਿੰਘ ਭਿੰਡਰਾਵਾਲਿਆਂ ਦੀ ਸੋਚ ਨਾਲ ਸਹਿਮਤ ਨਹੀਂ ਹੈ ਪਰ ਕਿਸੇ ਦਾ ਵੀ ਨਿਰਾਦਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾਂ ਫਿਲਮ ਬਣਾਉਣ ਵਾਲਿਆਂ ਨੂੰ ਸਿੱਖ ਸੰਸਥਾਂ ਨਾਲ ਗੱਲ ਕਰਨੀ ਚਾਹੀਦੀ ਸੀ ਤਾਂ ਕਿ ਕੋਈ ਅਜਿਹੇ ਮਸਲੇ ਪੈਦਾ ਨਾ ਹੋਣ। ਭਾਜਪਾ ਲੀਡਰ ਨੇ ਕਿਹਾ ਕਿ ਫਿਲਮ ਬਣਾਉਣ ਵਾਲਿਆਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਕਿ ਸੰਵੇਦਨਸ਼ੀਲ ਮੁੱਦੇ ਬਾਰੇ ਪਹਿਲਾਂ ਗੱਲ ਕਰ ਲੈਣੀ ਚਾਹੀਦੀ ਸੀ। ਲੋਕਤੰਤਰ 'ਚ ਪਿਆਰ ਨਾਲ ਹੀ ਕੰਮ ਚੱਲਦਾ, ਜਿਹੜਾ ਕੜਵਾਹਟ ਵਧਾਉਂਦਾ ਉਹ ਲੋਕਤੰਤਰ ਨੂੰ ਕਮਜ਼ੋਰ ਕਰਦਾ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਸਮਰਾਟ ਮੁਖਰਜੀ ਦੀ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਗ੍ਰਿਫਤਾਰ
ਇਸ ਤੋਂ ਪਹਿਲਾਂ ਐਮ.ਪੀ. ਭਾਈ ਖਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਦੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8