ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
Tuesday, Aug 18, 2026 - 11:43 AM (IST)
ਚੰਡੀਗੜ੍ਹ : ਭਾਜਪਾ ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਇਕਾਈ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਭਾਜਪਾ ਨੇ ਸਤੀਸ਼ ਪੂਨੀਆ ਨੂੰ ਪੰਜਾਬ ਦੀ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਨਵਾਂ ਇੰਚਾਰਜ ਲਗਾਇਆ ਹੈ। ਇਸੇ ਤਰ੍ਹਾਂ ਤਰੁਣ ਚੁੱਘ ਨੂੰ ਗੁਜਰਾਤ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਨੋਦ ਤਾਵੜੇ ਨੂੰ ਉਤਰ ਪ੍ਰਦੇਸ਼ ਦਾ ਇੰਚਾਰਜ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
ਪੰਜਾਬ ਇੰਚਾਰਜ ਥਾਪੇ ਗਏ ਸਤੀਸ਼ ਪੂਨੀਆ ਇਸ ਤੋਂ ਪਹਿਲਾਂ ਹਰਿਆਣਾ ਅਤੇ ਰਾਜਸਥਾਨ ਵਿਚ ਵੀ ਇੰਚਾਰਜ ਰਹਿ ਚੁੱਕੇ ਹਨ, ਉਨ੍ਹਾਂ ਦੀ ਅਗਵਾਈ ਵਿਚ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਰਿਪੀਟ ਹੋਈ ਸੀ।
ਇਹ ਵੀ ਪੜ੍ਹੋ : ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
ਕੌਣ ਹਨ ਸਤੀਸ਼ ਪੂਨੀਆ
ਡਾ. ਸਤੀਸ਼ ਪੂਨੀਆ ਰਾਜਸਥਾਨ ਦੇ ਭਾਜਪਾ ਦੇ ਚੋਟੀ ਦੇ ਆਗੂਆਂ ਵਿਚ ਸ਼ਾਮਲ ਹਨ। ਪੂਨੀਆ ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿਚ ਉਹ ਰਾਜ ਸਭਾ ਮੈਂਬਰ ਹਨ। ਪੂਨੀਆ ਹਰਿਆਣਾ ਵਿਚ ਵੀ ਸੂਬਾ ਇੰਚਾਰਜ ਦੀ ਭੂਮਿਕਾ ਨਿਭਾਅ ਚੁੱਕੇ ਹਨ, ਉਨ੍ਹਾਂ ਦੀ ਅਗਵਾਈ ਵਿਚ ਹਰਿਆਣਾ ਅੰਦਰ ਭਾਜਪਾ ਲਗਾਤਾਰ ਦੋ ਵਾਰ ਚੋਣਾਂ ਜਿੱਤ ਚੁੱਕੀ ਹੈ।
ਇਹ ਵੀ ਪੜ੍ਹੋ : ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ ਗੋਰਾ ਸਮਾਲਸਰ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
