ਪੰਜਾਬ ਭਾਜਪਾ ਦਾ ਵਫ਼ਦ ਭਲਕੇ ਰਾਜਪਾਲ ਨਾਲ ਕਰੇਗਾ ਮੁਲਾਕਾਤ, ਗੰਭੀਰ ਮੁੱਦਿਆਂ 'ਤੇ ਹੋਵੇਗੀ ਚਰਚਾ
Saturday, Jan 17, 2026 - 04:28 PM (IST)
ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਪਾਰਟੀ ਦੇ ਵਫ਼ਦ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅੱਜ ਸ਼ਾਮ ਨੂੰ 5.30 ਵਜੇ ਮੁਲਾਕਾਤ ਕੀਤੀ ਜਾਣੀ ਸੀ ਪਰ ਰਾਜਪਾਲ ਆਪਣੇ ਨਿਰਧਾਰਿਤ ਪ੍ਰੋਗਰਾਮਾਂ ਤਹਿਤ ਸ਼ਹਿਰ ਤੋਂ ਬਾਹਰ ਹਨ। ਅਧਿਕਾਰਤ ਸੂਤਰਾਂ ਦੇ ਮੁਤਾਬਕ ਰਾਜਪਾਲ ਅੱਜ ਦੇਰ ਸ਼ਾਮ ਵਾਪਸ ਪਰਤ ਸਕਦੇ ਹਨ।
ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ : ਰਾਣਾ ਬਲਾਚੌਰੀਆ ਕਤਲ ਮਾਮਲੇ ਦਾ ਮੁੱਖ ਸ਼ੂਟਰ ਐਨਕਾਊਂਟਰ 'ਚ ਢੇਰ (ਵੀਡੀਓ)
ਇਸ ਦੇ ਮੱਦੇਨਜ਼ਰ ਹੁਣ ਪੰਜਾਬ ਭਾਜਪਾ ਦਾ ਵਫ਼ਤ ਭਲਕੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਇਸ ਮੁਲਾਕਾਤ 'ਚ ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਅਣ-ਐਲਾਨੀ ਐਮਰਜੈਂਸੀ ਵੱਲ ਵੱਧ ਰਿਹਾ ਹੈ ਅਤੇ ਇਨ੍ਹਾਂ ਹਾਲਾਤਾਂ ਤੋਂ ਜਾਣੂੰ ਕਰਵਾਉਣ ਲਈ ਉਨ੍ਹਾਂ ਵਲੋਂ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਐਨਕਾਊਂਟਰ! ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
ਭਾਜਪਾ ਦਾ ਕਹਿਣਾ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਲਗਾਤਾਰ ਵਿਗੜ ਰਹੀ ਹੈ ਅਤੇ ਜਨਤਾ ਅਤੇ ਅਧਿਕਾਰੀਆਂ 'ਤੇ ਇਸ ਦਾ ਕਾਫੀ ਅਸਰ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
