ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਦਾ ਵੱਡਾ ਬਿਆਨ, 'ਕਾਂਗਰਸ ਦੀ ਸ਼ਹਿ 'ਤੇ ਹੋ ਰਹੇ ਭਾਜਪਾ ਆਗੂਆਂ 'ਤੇ ਹਮਲੇ'

06/28/2021 10:21:26 PM

ਜਲੰਧਰ— ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਾਂਗਰਸ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਹੈ। ਇਕ ਪੰਜਾਬੀ ਦੀ ਅਖ਼ਬਾਰ ਨੂੰ ਦਿੱਤੀ ਗਈ ਇੰਟਰਵਿਊ ’ਚ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ’ਚ ਭਾਜਪਾ ਦੇ ਆਗੂਆਂ ’ਤੇ ਲਗਾਤਾਰ ਹੋ ਰਹੇ ਹਮਲੇ ਕਿਸਾਨ ਨਹੀਂ ਸਗੋਂ ਕਿਸਾਨੀ ਝੰਡੇ ਹੱਥਾਂ ’ਚ ਫੜ ਕੇ ਕਾਂਗਰਸ ਅਤੇ ਸਰਕਾਰ ਦੀ ਸ਼ਹਿ ’ਤੇ ਉਨ੍ਹਾਂ ਦੇ ਗੁੰਡੇ ਕਰ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ: ਕਪੂਰਥਲਾ ਚੌਕ ਨੇੜੇ 2 ਸਾਲ ਪਹਿਲਾਂ ਹੋਏ ਮਰਡਰ ਕੇਸ ਨਾਲ ਜੁੜੇ ਸੁਖਮੀਤ ਡਿਪਟੀ ਕਤਲ ਕਾਂਡ ਦੇ ਤਾਰ

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਪੂਰੇ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ ਪਰ ਭਾਜਪਾ ਆਗੂਆਂ ਦੇ ਘਿਰਾਓ ਅਤੇ ਉਨ੍ਹਾਂ ’ਤੇ ਹਮਲੇ ਕਰਨ ਦੇ ਪਿੱਛੇ ਕਾਂਗਰਸ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਹਮਲਾਵਰ ਕਾਂਗਰਸੀ ਹਨ, ਜਿਨ੍ਹਾਂ ਦੀ ਪਛਾਣ ਜਨਤਕ ਕੀਤੀ ਜਾ ਚੁੱਕੀ ਹੈ। ਇੰਟਰਵਿਊ ਦੌਰਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਹਮਲਾਵਰਾਂ ਬਾਰੇ ਪੰਜਾਬ ਦੇ ਡੀ. ਜੀ. ਪੀ. ਅਤੇ ਜ਼ਿਲ੍ਹਿਆਂ ਦੇ ਸਬੰਧਤ ਪੁਲਸ ਮੁਖੀਆਂ ਨੂੰ ਤਸਵੀਰਾਂ ਭੇਜੀਆਂ ਗਈਆਂ ਪਰ ਕੋਈ ਵੀ ਕਾਰਵਾਈ ਨਹੀਂ ਹੋਈ। 

ਇਹ ਵੀ ਪੜ੍ਹੋ: ਜਲੰਧਰ: ਫੁੱਲਾਂ ਵਰਗੀ ਨਵਜਨਮੀ ਬੱਚੀ ਨੂੰ ਪੰਘੂੜੇ 'ਚ ਛੱਡ ਗਏ ਰਈਸਜ਼ਾਦੇ, ਟੁੱਟੀ ਸਾਹਾਂ ਦੀ ਡੋਰ

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਦਫ਼ਤਰ ਸਾੜਿਆ ਗਿਆ ਸੀ ਅਤੇ ਅੱਗ ਲਾਉਣ ਵਾਲੇ ਕਾਂਗਰਸੀ ਆਗੂ ਦੀ ਤਸਵੀਰ ਜਾਰੀ ਕੀਤੀ ਗਈ ਪਰ ਪੰਜਾਬ ਪੁਲਸ ਨੇ ਕਾਂਗਰਸ ਦੇ ਦਬਾਅ ਹੇਠ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਜਪਾ ਆਗੂਆਂ ’ਤੇ ਹਮਲੇ ਤੇ ਵਿਰੋਧ ਪ੍ਰਦਰਸ਼ਨ ਕੈਪਟਨ ਦੀ ਸਰਕਾਰ ’ਤੇ ਕਾਂਗਰਸ ਪਾਰਟੀ, ਪੰਜਾਬ ਪੁਲਸ ਦੀ ਸ਼ਹਿ ’ਤੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਦੇ ਗੁੰਡਿਆਂ ਤੋਂ ਡਰਨ ਵਾਲੇ ਨਹੀਂ ਹਾਂ। 

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭਰਾ ਨੂੰ ਵਟਸਐਪ 'ਤੇ ਭੇਜੀ ਸੀ ਲੋਕੇਸ਼ਨ

ਉਥੇ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਰਣਨੀਤੀ ਬਾਰੇ ਸ਼ਰਮਾ ਨੇ ਕਿਹਾ ਕਿ ਪਿਛਲੇ ਸਮੇਂ ’ਚ ਸਾਡੀ ਪਾਰਟੀ ਅਕਾਲੀ ਦਲ ਨਾਲ ਮਿਲ ਕੇ 23 ਸੀਟਾਂ ’ਤੇ ਚੋਣ ਲੜਦੀ ਰਹੀ ਹੈ ਪਰ ਭਾਜਪਾ ਦਾ ਸੰਗਠਨਾਤਮਕ ਢਾਂਚਾ 117 ਸੀਟਾਂ ’ਤੇ ਹੀ ਪੂਰੀ ਤਰ੍ਹਾਂ ਮਜ਼ਬੂਤ ਹੈ। ਪੂਰੇ ਪੰਜਾਬ ’ਚ ਸਾਰੇ ਹਲਕਿਆਂ ’ਚ  ਪਾਰਟੀ ਦੇ ਅਹੁਦੇਦਾਰ ਮਜ਼ਬੂਤੀ ਨਾਲ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ ’ਚ ਭਿਆਨਕ ਹਾਦਸਾ: ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਝੁਲਸਿਆ 13 ਸਾਲਾ ਮੁੰਡਾ, ਲੱਗੀ ਅੱਗ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News