ਪੰਜਾਬ ਦੇ ਬਦਲੇ ਸਿਆਸੀ ਹਾਲਾਤ ਦੇ ਮੱਦੇਨਜ਼ਰ ਭਾਜਪਾ ਨੇ ਸੱਦੀ ਚੋਣ ਕਮੇਟੀ ਦੀ ਮੀਟਿੰਗ

Wednesday, Mar 27, 2024 - 11:44 AM (IST)

ਪੰਜਾਬ ਦੇ ਬਦਲੇ ਸਿਆਸੀ ਹਾਲਾਤ ਦੇ ਮੱਦੇਨਜ਼ਰ ਭਾਜਪਾ ਨੇ ਸੱਦੀ ਚੋਣ ਕਮੇਟੀ ਦੀ ਮੀਟਿੰਗ

ਚੰਡੀਗੜ੍ਹ (ਹਰੀਸ਼ਚੰਦਰ) : ਬਦਲੇ ਹੋਏ ਸਿਆਸੀ ਹਾਲਾਤ ਦੇ ਮੱਦੇਨਜ਼ਰ ਪੰਜਾਬ ਭਾਜਪਾ ਨੇ ਵੀਰਵਾਰ ਨੂੰ ਚੋਣ ਕਮੇਟੀ ਦੀ ਮੀਟਿੰਗ ਬੁਲਾਈ ਹੈ। ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਦੇ ਸਬੰਧ ’ਚ ਸੂਬਾ ਇੰਚਾਰਜ ਵਿਜੇ ਰੂਪਾਣੀ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਸਮਝਿਆ ਜਾਂਦਾ ਹੈ ਕਿ ਸੂਬਾ ਚੋਣ ਕਮੇਟੀ ਦੀ ਨਵੀਂ ਦਿੱਲੀ ’ਚ ਹੋਈ ਪਿਛਲੀ ਬੈਠਕ ’ਚ ਤਿਆਰ ਕੀਤੇ ਪੈਨਲ ’ਚ ਵੀਰਵਾਰ ਦੀ ਮੀਟਿੰਗ ’ਚ ਵੱਡੇ ਬਦਲਾਅ ਕੀਤੇ ਜਾਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਇਕੱਲੇ ਚੋਣਾਂ ਲੜੇਗੀ ਭਾਜਪਾ, ਸੁਨੀਲ ਜਾਖੜ ਨੇ ਕੀਤਾ ਐਲਾਨ (ਵੀਡੀਓ)

ਅਕਾਲੀ ਦਲ ਨਾਲ ਗਠਜੋੜ ਕਰਨ ਜਾਂ ਇਕੱਲੇ ਚੋਣ ਲੜਨ ਨੂੰ ਲੈ ਕੇ ਚੱਲ ਰਹੀ ਦੁਚਿੱਤੀ ਦੇ ਖ਼ਤਮ ਹੋਣ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਅਮਰੀਕਾ ’ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ ’ਚ ਸ਼ਾਮਲ ਹੋਣ ਮਗਰੋਂ ਇਨ੍ਹਾਂ ਆਗੂਆਂ ਦੇ ਨਾਂ ਵੀ ਨਵੇਂ ਪੈਨਲ ’ਚ ਸ਼ਾਮਲ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕੀ ਹੋਵੇਗਾ ਨਵਾਂ Time

ਸੂਤਰਾਂ ਦੀ ਮੰਨੀਏ ਤਾਂ ਉਸੇ ਦਿਨ ਸੂਬੇ ਦੇ ਅਹੁਦੇਦਾਰਾਂ, ਕੋਰ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵੀ ਹੋ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News