ਵੱਡੀ ਖ਼ਬਰ: ਜਲੰਧਰ ''ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ ਮੌਤ

Wednesday, Sep 30, 2026 - 07:03 PM (IST)

ਵੱਡੀ ਖ਼ਬਰ: ਜਲੰਧਰ ''ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ ਮੌਤ

ਜਲੰਧਰ (ਸੁਨੀਲ ਮਹਾਜਨ): ਅੱਜ ਜਲੰਧਰ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਵਿਚ ਭਾਜਪਾ ਆਗੂ ਰਜਨੀਸ਼ ਸਹਿਗਲ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਜਾਣਕਾਰੀ ਮੁਤਾਬਕ, ਰਜਨੀਸ਼ ਸਹਿਗਲ ਅੱਜ ਅਮਿਤ ਸ਼ਾਹ ਦੀ ਰੈਲੀ ਵਿਚ ਆਏ ਸਨ, ਜਿੱਥੇ ਦੁਪਹਿਰ ਨੂੰ ਗਰਮੀ ਵਿਚ ਭੀੜ-ਭੜੱਕੇ ਕਾਰਨ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ ਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਭਾਜਪਾ ਵਿਚ ਸੋਗ ਦੀ ਲਹਿਰ ਦੌੜ ਗਈ। ਰਜਨੀਸ਼ ਸਹਿਗਲ ਨੂੰ ਭਾਜਪਾ ਵੱਲੋਂ ਸਟੇਜ ਤੋਂ ਹੀ ਬਾਕਾਇਦਾ ਸ਼ਰਧਾਂਜਲੀ ਭੇਟ ਕੀਤੀ ਗਈ। 

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਜਨੀਸ਼ ਸਹਿਗਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਮੁੱਚੀ ਭਾਰਤੀ ਜਨਤਾ ਪਾਰਟੀ ਰਜਨੀਸ਼ ਸਹਿਗਲ ਜੀ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। 


author

Anmol Tagra

Content Editor

Related News