ਪੰਜਾਬ ਭਾਜਪਾ ਦੀ ਕੇਂਦਰ ਨੂੰ ਚਿੱਠੀ, ਰੱਖੀ ਇਹ ਮੰਗ
Tuesday, Aug 26, 2025 - 03:25 PM (IST)

ਚੰਡੀਗੜ੍ਹ: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਨੂੰ ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵਾਲੇ ਹਾਦਸੇ ਦੇ ਮਾਮਲੇ 'ਚ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਹੋਵੇਗਾ ਖ਼ਤਮ? ਹਾਈਕਮਾਨ ਨੇ ਦੋ ਵੱਡੇ ਆਗੂਆਂ ਦੀ ਪਵਾਈ 'ਜੱਫੀ'
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਅਮਰੀਕਾ ਵਿਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਲਈ ਉਨ੍ਹਾਂ ਨੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।
ਅਮਰੀਕਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ 'ਤੇ ਰੋਕ ਲਗਾ ਦਿੱਤੀ ਗਈ ਹੈ।
— Ashwani Sharma (मोदी का परिवार) (@AshwaniSBJP) August 26, 2025
ਮੈਂ ਵਿਦੇਸ਼ ਮਾਮਲੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।
1/1 pic.twitter.com/mfM90o5MBp
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਆ ਰਹੇ ਹੜ੍ਹ ਡੂੰਘੀ ਸਾਜ਼ਿਸ਼ ਦਾ ਨਤੀਜਾ? 'ਆਪ' ਵਿਧਾਇਕ ਨੇ ਵਿੰਨ੍ਹੇ ਤਿੱਖੇ ਨਿਸ਼ਾਨੇ
ਅਸ਼ਵਨੀ ਸ਼ਰਮਾ ਨੇ ਆਪਣੀ ਚਿੱਠੀ ਵਿੱਚ ਵਿਦੇਸ਼ ਮਾਮਲੇ ਮੰਤਰੀ ਕੋਲ ਤਿੰਨ ਮੁੱਖ ਮੰਗਾਂ ਰੱਖੀਆਂ ਹਨ। ਉਨ੍ਹਾਂ ਲਿਖਿਆ ਕਿ ਅਮਰੀਕਾ ਸਰਕਾਰ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਇਕ ਘਟਨਾ ਲਈ ਪੂਰੀ ਕਮਿਊਨਿਟੀ ਨੂੰ ਸਜ਼ਾ ਨਾ ਦਿੱਤੀ ਜਾਵੇ। ਇਸ ਦੇ ਨਾਲ ਹੀ ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ 'ਤੇ ਮੁੜ ਵਿਚਾਰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਸ ਦਾ ਕੇਸ ਨਿਆਂਸੰਗਤ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਿਆ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8