ਪੰਜਾਬ ਭਾਜਪਾ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ

Wednesday, Nov 19, 2025 - 07:15 PM (IST)

ਪੰਜਾਬ ਭਾਜਪਾ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ

ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ- ਮਾਨਵਤਾ ਅਤੇ ਧਰਮ ਦੀ ਆਜ਼ਾਦੀ ਲਈ ਆਪਣਾ ਸੀਸ ਨਿਊਛਾਵਰ ਕਰਨ ਵਾਲੇ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਭਵਿੱਖ-ਭਰਪੂਰ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਜੀ (ਪਟਨਾ) ਦੇ ਨਾਲ ਭਾਈ ਰਜਿੰਦਰ ਸਿੰਘ (ਆਨੰਦਪੁਰ ਸਾਹਿਬ), ਭਾਈ ਗਗਨਦੀਪ ਸਿੰਘ (ਗੰਗਾਨਗਰ) ਅਤੇ ਭਾਈ ਦੇਵਿੰਦਰ ਸਿੰਘ ਖਾਲਸਾ (ਖੰਨਾ) ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਉਪਦੇਸ਼ਾਂ ਅਤੇ ਬਲਿਦਾਨ ਨੂੰ ਯਾਦ ਕਰਵਾਇਆ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪ੍ਰੈੱਕਟਿਸ ਕਰਕੇ ਵਾਪਸ ਜਾ ਰਹੇ ਖਿਡਾਰੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

PunjabKesari

ਕੀਰਤਨ ਦਰਬਾਰ ਤੋਂ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਕੋਮੀ ਸਕੱਤਰ ਤੇ ਸਹ-ਪ੍ਰਭਾਰੀ ਡਾ. ਨਰਿੰਦਰ ਸਿੰਘ ਰੈਣਾ, ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸੰਗਠਨ ਮਹਾਮੰਤਰੀ ਮੰਥਰੀ ਸ਼੍ਰੀਨਿਵਾਸ ਸੁੱਲੂ, ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪਰਣੀਤ ਕੌਰ, ਸਾਬਕਾ ਮੰਤਰੀ ਤੀਖਣ ਸੂਦ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਮਹਿਲਾ ਮੋਰਚਾ ਪੰਜਾਬ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ, ਸੂਬਾ ਮੀਤ ਪ੍ਰਧਾਨ  ਵਿਕਰਮ ਸਿੰਘ ਚੀਮਾ ਅਤੇ ਡਾ. ਸੁਭਾਸ਼ ਸ਼ਰਮਾ, ਸੂਬਾ ਮਹਾਮੰਤਰੀ ਪਰਮਿੰਦਰ ਬਰਾੜ, ਅਨਿਲ ਸਰੀਨ, ਰਾਕੇਸ਼ ਰਾਠੌੜ, ਦਿਆਲ ਸਿੰਘ ਸੋਢੀ, ਰੂਪਨਗਰ ਭਾਜਪਾ ਜ਼ਿਲਾ ਪ੍ਰਧਾਨ ਅਜੈ ਵੀਰ ਲਾਲਪੁਰਾ ਸਹਿਤ ਸੀਨੀਅਰ ਨੇਤਾਵਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਦੀ ਤਰੱਕੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।

PunjabKesari

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ (ਦਿੱਲੀ) ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਮਾਪਤੀ ਸਮੇਂ ਕਿਹਾ ਕਿ ਅੱਜ ਦਾ ਦਿਨ ਸਿਰਫ਼ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਨੂੰ ਯਾਦ ਕਰਨ ਦਾ ਹੀ ਨਹੀਂ, ਸਗੋਂ ਉਹਨਾਂ ਦੇ ਬਲਿਦਾਨ, ਜੀਵਨ, ਬਾਣੀ ਅਤੇ ਆਚਰਨ ਤੋਂ ਪ੍ਰੇਰਣਾ ਲੈ ਕੇ ਉਸ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦਾ ਦਿਨ ਹੈ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ

PunjabKesari

ਇਸ ਮੌਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਵਿਅਕਤੀ ਦੇ ਧਰਮ ਪਾਲਣ ਦੇ ਅਧਿਕਾਰ ਲਈ ਇੱਕ ਲਾਸਾਨੀ ਕੁਰਬਾਨੀ ਦਿੱਤੀ ਅਤੇ ਇਸਦੀ ਹੋਰ ਮਿਸਾਲ ਇਤਿਹਾਸ ਵਿੱਚ ਨਹੀਂ ਮਿਲਦੀ। ਉਹਨਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਦੇਸ਼ ਕੌਮ ਲਈ ਕੁਰਬਾਨ ਹੋਣ ਦਾ ਜਜ਼ਬਾ ਗੁਰੂ ਸਾਹਿਬ ਤੋਂ ਮਿਲਦਾ ਹੈ ਅਤੇ ਇਸ ਤਰ੍ਹਾਂ ਦੇ ਸਮਾਗਮ ਕਰਨ ਦਾ ਉਦੇਸ਼ ਵੀ ਇਹੀ ਹੈ ਕਿ ਅਸੀਂ ਆਪਣੀ ਅਗਲੀ ਪੀੜੀ ਨੂੰ ਸਾਡੇ ਗੌਰਵਸ਼ਾਲੀ ਇਤਿਹਾਸ ਨਾਲ ਜੋੜ ਸਕੀਏ। ਸੁਨੀਲ ਜਾਖੜ ਨੇ ਕਿਹਾ ਕਿ ਅੱਜ ਅਸੀਂ ਗੁਰੂ ਸਾਹਿਬ ਤੋਂ ਅਸੀਸਾਂ ਲੈਣ ਆਏ ਹਾਂ ਅਤੇ ਅਰਦਾਸ ਕਰਦੇ ਹਾਂ ਕਿ ਅਸੀਂ ਆਪਣੇ ਜੀਵਨ ਵਿੱਚ ਉਹਨਾਂ ਦੇ ਸੰਦੇਸ਼ ਨੂੰ ਧਾਰਨ ਕਰ ਸਕੀਏ। ਸੁਨੀਲ ਜਾਖੜ ਨੇ ਆਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਮਹਾਨ ਬਲਿਦਾਨ ਦੇ ਕੇ ਨਾ ਕੇਵਲ ਹਿੰਦੂ ਧਰਮ ਸਗੋਂ ਸਮੁੱਚੀ ਮਾਨਵਤਾ ਦੀ ਰਾਖੀ ਕੀਤੀ ਸੀ ਅਤੇ ਇਸੇ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਦਾ ਖਿਤਾਬ ਦਿੱਤਾ ਜਾਂਦਾ ਹੈ।

PunjabKesari

ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 24 ਨਵੰਬਰ ਨੂੰ ਪੰਜਾਬ ਭਾਜਪਾ ਦੇ ਸਭ 628 ਮੰਡਲਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂ ਅਤੇ ਕਾਰਕੁੰਨਾਂ ਹਿੱਸਾ ਲੈਣਗੇ। ਇਸਦੇ ਨਾਲ ਹੀ 30 ਨਵੰਬਰ ਤੱਕ ਪੰਜਾਬ ਦੇ ਹਰ ਜ਼ਿਲੇ ਵਿੱਚ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਆਯੋਜਨ ਸਿਰਫ਼ ਧਾਰਮਿਕ ਸ਼ਰਧਾ ਦਾ ਪ੍ਰਤੀਕ ਨਹੀਂ, ਸਗੋਂ ਗੁਰੂ ਸਾਹਿਬ ਦੇ ਬਲਿਦਾਨ, ਏਕਤਾ ਅਤੇ ਸੱਚ ਦੇ ਅਮਰ ਸੁਨੇਹੇ ਨੂੰ ਹਰ ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਮੌਕਾ ਵੀ ਹਨ।

PunjabKesari

PunjabKesari

ਇਹ ਵੀ ਪੜ੍ਹੋ: Punjab: ਇਨਸਾਨੀਅਤ ਸ਼ਰਮਸਾਰ! ਕੂੜਾ ਚੁੱਕਣ ਵਾਲੇ ਵਾਹਨ 'ਚ ਲੈ ਗਏ ਅਣਪਛਾਤੇ ਵਿਅਕਤੀ ਦੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News