ਪੰਜਾਬ ’ਚ ਭਾਜਪਾ ਨੂੰ ਮਜ਼ਬੂਤ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਤਰੁਣ ਚੁੱਘ

Saturday, Mar 12, 2022 - 10:15 AM (IST)

ਪੰਜਾਬ ’ਚ ਭਾਜਪਾ ਨੂੰ ਮਜ਼ਬੂਤ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਤਰੁਣ ਚੁੱਘ

ਅੰਮ੍ਰਿਤਸਰ (ਕਮਲ) - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਚਾਰ ਸੂਬਿਆਂ ਵਿਚ ਮਿਲੀ ਬੰਪਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਵਰਕਰਾਂ ਦਾ ਮਨੋਬਲ ਉੱਚਾ ਕਰ ਦਿੱਤਾ ਹੈ। ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਾਜਪਾ ਦਾ ਸਟਰਾਈਕ ਰੇਟ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨਾਲੋਂ ਬਿਹਤਰ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਭਾਜਪਾ ਸੂਬੇ ਦੇ 23 ਵਿਧਾਨ ਸਭਾ ਸਰਕਲਾਂ ’ਤੇ ਚੋਣ ਲੜ ਰਹੀ ਹੈ, ਜਿਸ ’ਚੋਂ ਭਾਜਪਾ ਨੇ 19 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਹ ਪਹਿਲੀ ਵਾਰ ਸੀ ਜਦੋਂ ਭਾਜਪਾ ਨੇ ਸੂਬੇ ਦੇ 73 ਵਿਧਾਨ ਸਭਾ ਸਰਕਲਾਂ ’ਤੇ ਚੋਣ ਲੜੀ ਸੀ, ਜਿਸ ਤਰ੍ਹਾਂ ਕਾਂਗਰਸੀ ਵਰਕਰਾਂ ਨੇ ਕਿਸਾਨ ਅੰਦੋਲਨ ਦੇ ਨਾਂ ’ਤੇ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਨਿਸ਼ਾਨਾ ਬਣਾਇਆ, ਉਸ ਦੇ ਬਾਵਜੂਦ ਭਾਜਪਾ ਵਰਕਰ ਪਾਰਟੀ ਨਾਲ ਡਟੇ ਰਹੇ। ਇਸ ਵਾਰ ਭਾਜਪਾ ਦਾ ਵੋਟ ਫ਼ੀਸਦੀ ਵੱਡਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੁਣ ਤੋਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦੇਵੇਗੀ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ

ਬੂਥ ਸੈਸ਼ਨ ਤੱਕ ਪਾਰਟੀ ਸੰਗਠਨ ਨੂੰ ਮਜ਼ਬੂਤ ਕਰ ਕੇ ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਸੂਬੇ ਦੀ ਰਾਜਨੀਤੀ ’ਚ ਨਵਾਂ ਅਧਿਆਏ ਲਿਖੇਗੀ। ਭਾਜਪਾ ਹੋਰ ਤਾਕਤ ਨਾਲ ਵਾਪਸੀ ਕਰੇਗੀ। ਚੁੱਘ ਨੂੰ ਮਿਲਣ ਪਹੁੰਚੇ ਜਗਮੋਹਨ ਰਾਜੂ (ਅੰਮ੍ਰਿਤਸਰ ਪੂਰਬੀ), ਅਮਿਤ ਕੁਮਾਰ (ਅੰਮ੍ਰਿਤਸਰ ਪੱਛਮੀ), ਡਾ. ਰਾਮ ਚਾਵਲਾ (ਅੰਮ੍ਰਿਤਸਰ ਕੇਂਦਰ), ਬਲਵਿੰਦਰ ਕੌਰ (ਅਟਾਰੀ) ਅਤੇ ਡਾ. ਪ੍ਰਦੀਪ ਭੁੱਲਰ (ਮਜੀਠੀਆ) ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਤਨਦੇਹੀ ਨਾਲ ਚੋਣਾਂ ਲੜੀਆਂ ਅਤੇ ਲੋਕਤੰਤਰੀ ਮਰਿਆਦਾ ਨੂੰ ਕਾਇਮ ਰੱਖਿਆ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ


author

rajwinder kaur

Content Editor

Related News