ਪੰਜਾਬ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਵੇਖੋ List
Sunday, Feb 08, 2026 - 12:18 PM (IST)
ਚੰਡੀਗੜ੍ਹ (ਵੈੱਬ ਡੈਸਕ): ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 2 ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਹ ਨਿਯੁਕਤੀਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤੀਆਂ ਗਈਆਂ ਹਨ। ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਪੱਤਰ ਮੁਤਾਬਕ, ਭੀਮ ਸਿੰਘ ਕੋਟਲੀ ਨੂੰ ਪੰਜਾਬ ਭਾਜਪਾ ਦੇ ਜੀ ਰਾਮ ਜੀ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅਸ਼ਵਨੀ ਕੁਮਾਰ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਟ੍ਰੇਡ ਯੂਨੀਅਨ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਹ ਦੋਵੇਂ ਨਿਯੁਕਤੀਆਂ ਤੁਰੰਤ ਪ੍ਰਭਾਅ ਨਾਲ ਲਾਗੂ ਹੋਣਗੀਆਂ।


