ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਗਰੇਵਾਲ ਨਾਲ ਕੀਤੀ ਮੁਲਾਕਾਤ, ਜਾਣਿਆ ਹਾਲ

Tuesday, Jun 02, 2026 - 01:30 PM (IST)

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਗਰੇਵਾਲ ਨਾਲ ਕੀਤੀ ਮੁਲਾਕਾਤ, ਜਾਣਿਆ ਹਾਲ

ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਸ਼ਟਰੀ ਸਕੱਤਰ ਅਤੇ ਪ੍ਰਦੇਸ਼ ਕੋਰ ਕਮੇਟੀ ਮੈਂਬਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਖੈਰ-ਖ਼ਬਰ ਬਾਰੇ ਜਾਣਕਾਰੀ ਲਈ। ਇਸ ਮੌਕੇ ਸਰਦਾਰ ਢਿੱਲੋਂ ਨੇ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਹਰਜੀਤ ਸਿੰਘ ਗਰੇਵਾਲ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਗਰੇਵਾਲ ਦੀ ਚੰਗੀ ਸਿਹਤ, ਚੜ੍ਹਦੀ ਕਲਾ ਅਤੇ ਜਲਦ ਤੋਂ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋਣ ਲਈ ਅਰਦਾਸ ਕੀਤੀ। 

ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਅਤੇ ਜਨ ਜੀਵਨ 'ਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਸਮੂਹ ਭਾਜਪਾ ਪਰਿਵਾਰ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਹਰਜੀਤ ਗਰੇਵਾਲ ਨੂੰ ਤੰਦਰੁਸਤੀ, ਸ਼ਕਤੀ ਅਤੇ ਲੰਬੀ ਉਮਰ ਬਖ਼ਸ਼ੇ ਤਾਂ ਜੋ ਉਹ ਇਸੇ ਸਮਰਪਣ ਅਤੇ ਵਚਨਬੱਧਤਾ ਨਾਲ ਸਮਾਜ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ।
 


author

Babita

Content Editor

Related News