ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ

Monday, Jun 01, 2026 - 10:00 AM (IST)

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ

ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ  ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਪ੍ਰਦੇਸ਼ ਮੁੱਖ ਦਫ਼ਤਰ ਵਿਖੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਣਗੇ। ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕ ਹੋ ਜਾਣ ALERT, ਜਲਦੀ ਕਰ ਲੈਣ ਆਹ ਕੰਮ ਨਹੀਂ ਤਾਂ ਬੰਦ ਹੋ ਜਾਵੇਗੀ...
 ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਸਾਬਕਾ ਪ੍ਰਦੇਸ਼ ਪ੍ਰਧਾਨ, ਰਾਸ਼ਟਰੀ ਅਹੁਦੇਦਾਰ, ਕੇਂਦਰੀ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ, ਪ੍ਰਦੇਸ਼ ਕੋਰ ਕਮੇਟੀ ਮੈਂਬਰ, ਪ੍ਰਦੇਸ਼ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਸਪੱਸ਼ਟੀਕਰਨ

ਇਹ ਸਮਾਗਮ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਸੰਗਠਨਾਤਮਕ ਸਫ਼ਰ ਦੇ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਪ੍ਰਤੀਕ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e


author

Babita

Content Editor

Related News