ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਬੁੱਟਰ ਨੇ ਸੁਨੀਲ ਜਾਖੜ ਤੇ ਸੰਗਠਨ ਮੰਤਰੀ ਨਿਵਾਸਲੂ ਨਾਲ ਕੀਤੀ ਮੁਲਾਕਾਤ

Friday, Mar 13, 2026 - 07:52 PM (IST)

ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਬੁੱਟਰ ਨੇ ਸੁਨੀਲ ਜਾਖੜ ਤੇ ਸੰਗਠਨ ਮੰਤਰੀ ਨਿਵਾਸਲੂ ਨਾਲ ਕੀਤੀ ਮੁਲਾਕਾਤ

ਬਟਾਲਾ, (ਬੇਰੀ)- ਅੱਜ ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸੀਨੀਅਰ ਨੇਤਾ ਯਾਦਵਿੰਦਰ ਸਿੰਘ ਬੁੱਟਰ ਵਲੋਂ ਮੋਗਾ ’ਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੰਗਠਨ ਮੰਤਰੀ ਨਿਵਾਸਲੂ ਨਾਲ ਮੁਲਾਕਾਤ ਕੀਤੀ ਗਈ ਅਤੇ 14 ਮਾਰਚ ਨੂੰ ਮੋਗਾ ’ਚ ਹੋਣ ਵਾਲੀ ਭਾਜਪਾ ਦੀ ਰੈਲੀ ਦੇ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਮੋਗਾ ’ਚ ਹੋਣ ਵਾਲੀ ਭਾਜਪਾ ਦੀ ਰੈਲੀ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਇਸ ਰੈਲੀ ਨੂੰ ਸਫਲ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਵਲੋਂ 14 ਮਾਰਚ ਨੂੰ ਮੋਗਾ ’ਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ’ਚ ਭਾਰੀ ਜੋਸ਼ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦੇ ਦੌਰਾਨ ਕੇਂਦਰੀ ਮੰਤਰੀ ਅਮਿਤ ਸ਼ਾਹ ਵਲੋਂ ਜਿਥੇ ਕੇਂਦਰ ਸਰਕਾਰ ਦੀਆਂ ਲੋਕਪੱਖੀ ਯੋਜਨਾਵਾਂ ਦੇ ਬਾਰੇ ’ਚ ਪੰਜਾਬ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ, ਉੱਥੇ ਨਾਲ ਹੀ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਵੀ ਸੂਬੇ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ’ਚ ਭਾਜਪਾ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਤੇਜੀ ਨਾਲ ਭਾਜਪਾ ਦੇ ਨਾਲ ਜੁੜ ਰਹੇ ਹਨ ਅਤੇ ਸੂਬੇ ’ਚ ਭਾਜਪਾ ਤੇਜੀ ਨਾਲ ਅੱਗੇ ਵੱਧ ਰਹੀ ਹੈ। 

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਪੰਜਾਬ ਦੇ ਹਾਲਾਤ ਬਹੁਤ ਹੀ ਨਾਜੁਕ ਬਣੇ ਹੋਏ ਹਨ ਅਤੇ ਸੂਬੇ ’ਚ ਆਏ ਦਿਨ ਅਪਰਾਧਿਕ ਘਟਨਾਵਾਂ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਘਟਨਾਵਾਂ ’ਤੇ ਲੋਕ ਲਗਾਉਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਯਕੀਨੀ ਬਣਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਜਿਸਦੇ ਚਲਦਿਆਂ ਸੂਬੇ ਦੇ ਲੋਕਾਂ ’ਚ ਆਪ ਸਰਕਾਰ ਦੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ। 

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਗ੍ਰਾਫ ਸੂਬੇ ’ਚ ਲਗਾਤਾਰ ਵੱਧ ਰਿਹਾ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮੋਗਾ ਰੈਲੀ ਜਿਥੇ ਸੂਬੇ ’ਚ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗੀ, ਉੱਥੇ ਨਾਲ ਹੀ ਇਹ ਰੈਲੀ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਕੇ ਰੱਖ ਦੇਵੇਗੀ।


author

Rakesh

Content Editor

Related News