PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ ਢਿੱਲੋਂ

Friday, Nov 06, 2026 - 06:30 PM (IST)

PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ (ਅੰਕੁਰ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀ. ਸੀ. ਐੱਸ. ਮੇਨਜ਼ ਪ੍ਰੀਖਿਆ ਦੇ ਨਤੀਜੇ ’ਚ ਕਥਿਤ ਬੇਨਿਯਮੀਆਂ ਬਾਰੇ ਪੀ. ਪੀ. ਐੱਸ. ਸੀ. ਵੱਲੋਂ ਦਿੱਤੇ ਸਪੱਸ਼ਟੀਕਰਨ ਨੂੰ ਰੱਦ ਕਰਦੇ ਇਸ ਨੂੰ ਆਪਣੇ ਆਪ ਨੂੰ ਦਿੱਤੀ ਗਈ ਕਲੀਨ ਚਿੱਟ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਮਿਸ਼ਨ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਦੀ ਖ਼ੁਦ ਜਾਂਚ ਕਰਕੇ ਨਿਰਦੋਸ਼ ਹੋਣ ਦਾ ਐਲਾਨ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਕੋ ਪ੍ਰੀਖਿਆ ਕੇਂਦਰ ਦੇ ਇਕ ਹਾਲ 'ਚੋਂ 10-11 ਉਮੀਦਵਾਰਾਂ ਦੀ ਚੋਣ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਸਫ਼ਲਤਾ ਗੰਭੀਰ ਸਵਾਲ ਖੜ੍ਹੇ ਕਰਦੀ ਹੈ। 

ਢਿੱਲੋਂ ਨੇ ਪੀ. ਸੀ. ਐੱਸ. ਵਿਵਾਦ ਨੂੰ ਫਾਰਮੇਸੀ ਅਫ਼ਸਰਾਂ ਦੀ ਭਰਤੀ ਨਾਲ ਜੋੜਦੇ ਕਿਹਾ ਕਿ ਉਸ ਮਾਮਲੇ 'ਚ ਵੀ ਹਾਈਟੈੱਕ ਨਕਲ ਦੇ ਉਪਕਰਣਾਂ ਅਤੇ ਕਥਿਤ ਪੇਪਰ ਲੀਕ ਗਿਰੋਹ ਦਾ ਪਰਦਾਫਾਸ਼ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਭਰਤੀ ਪ੍ਰਕਿਰਿਆਵਾਂ ਦੀ ਭਰੋਸੇਯੋਗਤਾ ਲਗਾਤਾਰ ਸਵਾਲਾਂ ਦੇ ਘੇਰੇ ’ਚ ਹੈ ਤੇ ਇਸ ਨਾਲ ਨੌਜਵਾਨਾਂ ਦਾ ਭਰੋਸਾ ਟੁੱਟ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ ਦਿੱਤੇ ਸੰਕੇਤ

ਭਾਜਪਾ ਪ੍ਰਧਾਨ ਨੇ ਮੰਗ ਕੀਤੀ ਕਿ ਪੀ. ਸੀ. ਐੱਸ. ਮੇਨਜ਼ ਦੇ ਇੰਟਰਵਿਊ ਨਿਰਪੱਖ ਜਾਂਚ ਮੁਕੰਮਲ ਹੋਣ ਤੱਕ ਤੁਰੰਤ ਰੋਕੇ ਜਾਣ। ਉਨ੍ਹਾਂ ਕਿਹਾ ਕਿ ਪੀ. ਸੀ. ਐੱਸ. ਤੇ ਫਾਰਮੇਸੀ ਅਫ਼ਸਰਾਂ ਦੀ ਭਰਤੀ ਸਮੇਤ ਹੋਰ ਕਥਿਤ ਘੁਟਾਲਿਆਂ ਦੀ ਜਾਂਚ ਸੀ. ਬੀ. ਆਈ. ਤੋਂ ਪੰਜਾਬ-ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਉਨ੍ਹਾਂ ਸਾਰੇ ਪ੍ਰੀਖਿਆ ਕੇਂਦਰਾਂ ਦੀ ਸੀ. ਸੀ. ਟੀ. ਵੀ. ਫੁਟੇਜ, ਬਾਇਓਮੈਟ੍ਰਿਕ ਹਾਜ਼ਰੀ ਤੇ ਉੱਤਰ-ਪੱਤਰੀਆਂ ਦਾ ਸੁਤੰਤਰ ਫਾਰੈਂਸਿਕ ਆਡਿਟ ਕਰਵਾਉਣ ਦੀ ਮੰਗ ਵੀ ਕੀਤੀ। ਢਿੱਲੋਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨਣ 'ਤੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਸੰਘਰਸ਼ ਕਰੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ ਰਹੇ ਨੌਜਵਾਨਾਂ 'ਤੇ ਸਰਪੰਚ ਦੇ ਪੁੱਤ ਨੇ ਚਲਾਈਆਂ ਗੋਲ਼ੀਆਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News