ਭਾਜਪਾ ਨੇ ਕਿਸਾਨਾਂ ਨੂੰ ਨਕਸਲ ਤੱਤਾਂ ਦੀ ਘੁਸਪੈਠ ਖ਼ਿਲਾਫ਼ ਦਿੱਤੀ ਚਿਤਾਵਨੀ
Saturday, Dec 12, 2020 - 08:44 AM (IST)
ਚੰਡੀਗੜ੍ਹ (ਸ਼ਰਮਾ) : ਪੰਜਾਬ ਭਾਜਪਾ ਦੇ ਜਨਰਲ ਸੱਕਤਰ ਡਾ. ਸੁਭਾਸ਼ ਸ਼ਰਮਾ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਲਹਿਰ 'ਚ ਨਕਸਲੀ ਅਤੇ ਵੰਡ ਪਾਊ ਤਾਕਤਾਂ ਦੀ ਘੁਸਪੈਠ ਹੋਣ ਬਾਰੇ ਆਗਾਹ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਦੂਜੇ ਸੂਬਿਆਂ 'ਚ ਗ੍ਰਿਫ਼ਤਾਰ ਕੀਤੇ ਗਏ ਨਕਸਲੀ ਅਤੇ ਦੇਸ਼ ਵਿਰੋਧੀ ਅਨਸਰਾਂ ਦੀ ਰਿਹਾਈ ਦੀ ਮੰਗ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਵਿਨਾਸ਼ਕਾਰੀ ਤਾਕਤਾਂ ਨੇ ਕਿਸਾਨੀ ਲਹਿਰ ਦੀ ਆੜ ਹੇਠ ਉਨ੍ਹਾਂ ਦੀ ਇਸ ਸਥਿਤੀ ਦਾ ਲਾਭ ਲੈਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਚੰਡੀਗੜ੍ਹ 'ਚ ਹੁਣ 10 ਰੁਪਏ 'ਚ ਅੱਧਾ ਘੰਟਾ ਚਲਾ ਸਕੋਗੇ 'ਸਾਈਕਲ'
ਸ਼ਰਮਾ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ 4 ਗੇੜਾਂ ਦੀ ਗੱਲਬਾਤ ਤੋਂ ਬਾਅਦ ਕੇਂਦਰ ਵੱਲੋਂ ਪ੍ਰਸਤਾਵਿਤ 7 ਸੋਧਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਸਹੀ ਅਤੇ ਢੁੱਕਵੇਂ ਰੂਪ ਨਾਲ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ, ਇਸ ਲਈ ਉਨ੍ਹਾਂ ਨੂੰ ਆਪਣਾ ਵਿਰੋਧ ਵਾਪਸ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਅਨਸਰਾਂ ਨੂੰ ਬਾਹਰ ਕੱਢਣ ਕਿਉਂਕਿ ਉਹ ਕਿਸਾਨਾਂ ਦੇ ਵਿਰੋਧ ਨੂੰ ਹੋਰ ਭੜਕਾ ਕੇ ਆਪਣਾ ਸੁਆਰਥ ਪੂਰਾ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਸਕੂਲੀ 'ਬੱਚਿਆਂ' ਨੂੰ ਜਲਦ ਮਿਲ ਸਕਦੀ ਹੈ ਵੱਡੀ ਰਾਹਤ, ਇਸ ਮੁਸ਼ਕਲ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ
ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਵਿਰੋਧ ਜਾਰੀ ਰੱਖਣ ਦੇ ਆਪਣੇ ਫ਼ੈਸਲੇ ’ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ।
ਨੋਟ : ਭਾਜਪਾ ਵੱਲੋਂ ਕਿਸਾਨਾਂ ਨੂੰ ਨਕਸਲ ਤੱਤਾਂ ਦੀ ਘੁਸਪੈਠ ਖ਼ਿਲਾਫ਼ ਦਿੱਤੀ ਚਿਤਾਵਨੀ ਸਬੰਧੀ ਦਿਓ ਰਾਏ