ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਵੋਟਾਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

Wednesday, May 22, 2024 - 03:11 PM (IST)

ਲੁਧਿਆਣਾ (ਹਿਤੇਸ਼): ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਗਰਮੀ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਹੈ ਕਿ ਚੋਣਾਂ ਸਵੇਰੇ 1 ਘੰਟਾ ਪਹਿਲਾਂ ਸ਼ੁਰੂ ਕਰ ਕੇ 1 ਘੰਟਾ ਦੇਰੀ ਨਾਲ ਖ਼ਤਮ ਕੀਤੀਆਂ ਜਾਣ। 

ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਪੰਜਾਬ 'ਚ ਘੁੰਮ ਰਹੇ ਜਾਅਲੀ ਪੁਲਸ ਮੁਲਾਜ਼ਮ, ਕਿਤੇ ਤੁਸੀਂ ਵੀ ਨਾ ਹੋ ਜਾਣਾ ਸ਼ਿਕਾਰ

ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਵਿਚ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਵਿਚ 1 ਜੂਨ ਨੂੰ ਵੋਟਿੰਗ ਹੋਣ ਜਾ ਰਹੀ ਹੈ, ਉਸ ਵੇਲੇ ਪੰਜਾਬ ਵਿਚ ਹੀਟ ਵੇਵ ਸਿਖਰਾਂ 'ਤੇ ਹੋਵੇਗੀ। ਇਸ ਕਾਰਨ ਵੋਟਰਾਂ ਨੂੰ ਧੁੱਪ ਵਿਚ ਵੋਟਿੰਗ ਕਰਨ ਵਿਚ ਪਰੇਸ਼ਾਨੀ ਆਵੇਗੀ। ਇਸ ਨਾਲ ਬਾਕੀਆਂ ਦੇ ਨਾਲ-ਨਾਲ ਵਿਸ਼ੇਸ਼ ਤੌਰ 'ਤੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਲਈ ਵੀ ਖ਼ਤਰਾ ਹੋ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਹੋਟਲ 'ਚ ਚੱਲ ਰਿਹਾ ਸੀ ਗੈਰ-ਕਾਨੂੰਨੀ ਕੰਮ! ਪੁਲਸ ਦੇ ਛਾਪੇ ਨਾਲ ਪੈ ਗਈਆਂ ਭਾਜੜਾਂ

ਜਾਖੜ ਨੇ ਪੰਜਾਬ ਭਾਜਪਾ ਵੱਲੋਂ ਮੰਗ ਕੀਤੀ ਹੈ ਕਿ ਵੋਟਾਂ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤਕ ਕਰ ਦਿੱਤਾ ਜਾਵੇ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਵੋਟਿੰਗ ਹੋ ਸਕੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News