BIG BREAKING: ਪੰਜਾਬ ''ਚ ਬੰਦੇ ਦਾ ਗੋਲ਼ੀਆਂ ਮਾਰ ਕੇ ਕਤਲ! BMW ਗੱਡੀ ''ਚ ਆਏ ਸੀ ਕਾਤਲ
Friday, Nov 06, 2026 - 03:06 PM (IST)
ਲੁਧਿਆਣਾ (ਰਾਜ): ਮਹਾਨਗਰ ਦੇ ਲਾਡੋਵਾਲ ਬਾਈਪਾਸ ਸਥਿਤ ਜੈਨਪੁਰ ਨੇੜੇ ਸੀ. ਐੱਮ. ਵੈਲੀ ਨੇੜੇ ਦਿਨ-ਦਿਹਾੜੇ ਇਕ ਵਿਅਕਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਵਿਅਕਤੀ 'ਤੇ ਤਾਬੜਤੋੜ ਗੋਲ਼ੀਆਂ ਵਰ੍ਹਾ ਦਿੱਤੀਆਂ, ਜਿਸ ਨਾਲ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੌਕੇ ਦੇ ਗਵਾਹਾਂ ਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਹਮਲਾਵਰ ਇਕ ਲਗਜ਼ਰੀ BMW ਕਾਰ ਵਿਚ ਸਵਾਰ ਹੋ ਕੇ ਆਏ ਸਨ। ਵਾਰਦਾਤ ਵਿਚ ਵਰਤੀ ਗਈ ਇਸ ਕਾਰ ਦੇ ਰਜਿਸਟ੍ਰੇਸ਼ਨ ਨੰਬਰ ਦੇ ਅਖ਼ੀਰਲੇ ਚਾਰ ਅੰਕ 9092 ਦੱਸੇ ਦੱਸੇ ਜਾ ਰਹੇ ਹਨ। ਵਿਅਕਤੀ ਦਾ ਕਤਲ ਕਰਨ ਮਗਰੋਂ ਕਾਤਲ ਗੱਡੀ ਵਿਚ ਬਹਿ ਕੇ ਤੇਜ਼ ਰਫ਼ਤਾਰ ਨਾਲ ਫ਼ਰਾਰ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਕਮਿਸ਼ਨਰੇਟ ਪੁਲਸ ਦੇ ਉੱਚ ਅਧਿਕਾਰੀ ਤੇ ਸਬੰਧਤ ਥਾਣੇ ਦੀ ਪੁਲਸ ਟੀਮ ਭਾਰੀ ਫ਼ੋਰਸ ਦੇ ਨਾਲ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤੇ ਫੋਰੈਂਸਿਕ ਟੀਮਾਂ ਵੱਲੋਂ ਮੌਕੇ ਤੋਂ ਗੋਲ਼ੀਆਂ ਦੇ ਖੋਲ ਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
