ਪੰਜਾਬ ਬੋਰਡ ਵਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ
Saturday, May 11, 2019 - 09:30 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਸ਼ਨੀਵਾਰ ਨੂੰ ਕੀਤਾ ਜਾਵੇਗਾ। ਪੰਜਾਬ ਬੋਰਡ ਨੇ 1 ਮਾਰਚ ਤੋਂ 29 ਮਾਰਚ ਤੱਕ 12ਵੀਂ ਦੀਆਂ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਸਨ। ਇਸ ਸਾਲ ਕਰੀਬ 3.40 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ 8 ਮਈ ਨੂੰ 10ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਚੁੱਕਾ ਹੈ।