ਪੰਜਾਬ ਬੋਰਡ ਦੀ 12ਵੀਂ ਦੀ ਇਤਿਹਾਸ ਦੀ ਕਿਤਾਬ ਪੜ੍ਹਾਉਣ 'ਤੇ ਲੱਗੀ ਰੋਕ (ਵੀਡੀਓ)

06/09/2018 6:56:00 PM

ਚੰਡੀਗੜ੍ਹ (ਮਨਮੋਹਨ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 11ਵੀਂ ਅਤੇ 12ਵੀਂ ਜਮਾਤ ਦੀ ਇਤਿਹਾਸ ਦੀ ਨਵੀਂ ਕਿਤਾਬ ਪੜ੍ਹਾਉਣ ਦੇ ਰੋਕ ਲਾ ਦਿੱਤੀ ਗਈ ਹੈ ਅਤੇ ਨਵੀਂ ਦੀ ਥਾਂ 'ਤੇ ਪੁਰਾਣੀ ਕਿਤਾਬ ਪੜ੍ਹਾਏ ਜਾਣ ਬਾਰੇ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ 12ਵੀਂ ਜਮਾਤ ਦੀ ਇਤਿਹਾਸ 'ਚ ਕਿਤਾਬ 'ਚੋਂ ਸਿੱਖ ਇਤਿਹਾਸ ਕੱਟਣ ਦੇ ਮਾਮਲੇ ਸਬੰਧੀ ਵਿਵਾਦ ਪੈਦਾ ਹੋ ਗਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ 'ਚ ਪੰਜਾਬ ਸਰਕਾਰ ਵਲੋਂ 6 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਹੁਣ ਇਸ ਕਮੇਟੀ ਨੇ ਜੋ ਰਿਪੋਰਟ ਪੇਸ਼ ਕੀਤੀ ਹੈ, ਉਸ ਮੁਤਾਬਕ ਨਵੀਂ ਕਿਤਾਬ ਪੜ੍ਹਾਉਣ ਬਾਰੇ ਰੋਕ ਲਾ ਦਿੱਤੀ ਗਈ ਹੈ। ਇਸ ਸਬੰਧੀ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਸ ਨਾਲ ਇਤਿਹਾਸ 'ਚ ਤਬਦੀਲੀ ਕਰਨ ਦੀ ਸਾਜਿਸ਼ ਬੇਨਕਾਬ ਹੋ ਗਈ ਹੈ ਅਤੇ ਸਾਫ ਹੋ ਗਿਆ ਹੈ ਕਿ ਕਿਸੇ ਸਾਜਿਸ਼ ਤਹਿਤ ਇਤਿਹਾਸ ਦੇ ਸਿਲੇਬਸ ਨੂੰ ਬਦਲਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਅੱਗੇ ਤੋਂ ਬਿਨਾਂ ਜਾਂਚ ਕੀਤੇ ਕੋਈ ਵੀ ਅਜਿਹਾ ਕਦਮ ਨਾ ਚੁੱਕਿਆ ਜਾਵੇ। 


Related News