ਪੰਜਾਬ ਬੋਰਡ ਵਲੋਂ 5ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਵਿਦਿਆਰਥੀ ਇੰਝ ਚੈੱਕ ਕਰਨ ਆਪਣਾ Result

Monday, Apr 01, 2024 - 04:16 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 5ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵਲੋਂ ਐਲਾਨੇ ਗਏ ਨਤੀਜਿਆਂ 'ਚ ਇਸ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਹੈ। ਕੁੜੀਆਂ ਦੀ ਪਾਸ ਫ਼ੀਸਦੀ 99.86, ਜਦੋਂ ਕਿ ਮੁੰਡਿਆਂ ਦੀ ਪਾਸ ਫ਼ੀਸਦੀ 99.81 ਫ਼ੀਸਦੀ ਰਹੀ ਹੈ। ਸਿੱਖਿਆ ਵਿਭਾਗ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਡਾ. ਪ੍ਰੇਮ ਕੁਮਾਰ ਨੇ ਇਸ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਵਾਰ 587 ਬੱਚਿਆਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ ਅਤੇ ਬਹੁਤ ਸਾਰੇ ਬੱਚਿਆਂ ਦੀ ਜਨਮ ਮਿਤੀ ਵੀ ਇੱਕੋ ਹੈ, ਜਿਸ ਕਰਕੇ ਪਹਿਲੇ ਅਤੇ ਦੂਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਬਾਰੇ ਕੋਈ ਫ਼ੈਸਲਾ ਨਹੀਂ ਹੋ ਸਕਿਆ। ਇਸ ਲਈ ਸਮੁੱਚੇ ਤੌਰ 'ਤੇ ਇਹ ਨਤੀਜਾ ਐਲਾਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਨਵੀਂ Update, ਘਰੋਂ ਨਿਕਲਣ ਤੋਂ ਪਹਿਲਾਂ ਮਾਰ ਲਓ ਝਾਤ (ਵੀਡੀਓ)

ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਇਸ ਸਾਲ 306431 ਵਿਦਿਆਰਥੀ ਇਸ ਪ੍ਰੀਖਿਆ 'ਚ ਬੈਠੇ ਸਨ, ਜਿਨ੍ਹਾਂ ਵਿੱਚੋਂ 305937 ਪ੍ਰੀਖਿਆਰਥੀ ਪਾਸ ਹੋਏ ਹਨ। ਇਸ ਨਤੀਜੇ ਦੀ ਪਾਸ ਫ਼ੀਸਦੀ 99.84 ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਾਲ ਪ੍ਰਯੋਗੀ ਪ੍ਰੀਖਿਆਵਾਂ ਦੀ ਆਖ਼ਰੀ ਮਿਤੀ 15 ਮਾਰਚ ਸੀ ਅਤੇ ਇਹ ਨਤੀਜਾ 15 ਦਿਨਾਂ ਦੇ ਅੰਦਰ ਅੰਦਰ ਘੋਸ਼ਿਤ ਕਰਨਾ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਅਤੇ ਮੁਲਾਂਕਣ ਕਰਨ ਵਾਲੇ ਅਮਲੇ ਲਈ ਇੱਕ ਨਵੀਂ ਚੁਣੌਤੀ ਸੀ। ਉਨ੍ਹਾਂ ਕਿਹਾ ਕਿ ਇਹ ਨਤੀਜਾ ਇੰਨੀ ਜਲਦੀ ਇਸ ਲਈ ਐਲਾਨਣਾ ਸੰਭਵ ਹੋਇਆ ਹੈ ਕਿਉਂਕਿ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਅਤੇ ਮੁਲਾਂਕਣ ਕਰਨ ਵਾਲੇ ਅਮਲੇ ਅਤੇ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਨੇ ਲਗਨ ਨਾਲ ਕੰਮ ਕੀਤਾ ਹੈ, ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ 'ਚ ਪਾਸ ਨਹੀਂ ਹੋ ਸਕੇ, ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ 2 ਮਹੀਨੇ ਤੱਕ ਫਿਰ ਹੋਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲਾਂ 'ਚ ਸ਼ਰੇਆਮ ਚੱਲ ਰਿਹਾ ਦੇਹ ਵਪਾਰ, ਗਾਹਕਾਂ ਨੂੰ ਪਰੋਸੀਆਂ ਜਾਂਦੀਆਂ ਨੇ ਦੇਸੀ-ਵਿਦੇਸ਼ੀ ਕੁੜੀਆਂ
ਇੰਝ ਚੈੱਕ ਕਰ ਸਕਦੇ ਹੋ 5ਵੀਂ ਜਮਾਤ ਦਾ ਨਤੀਜਾ
ਪ੍ਰੀਖਿਆ ਦੇ ਪੂਰੇ ਵੇਰਵੇ ਅਤੇ ਨਤੀਜਾ ਭਲਕੇ 2 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresult.com 'ਤੇ ਉਪਲੱਬਧ ਹੋਣਗੇ। ਵਿਦਿਆਰਥੀ ਹੇਠ ਲਿਖੇ ਤਰੀਕੇ ਨਾਲ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।
ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ
5ਵੀਂ ਜਮਾਤ ਦੇ ਨਤੀਜੇ ਵਾਲੇ ਲਿੰਕ 'ਤੇ ਕਲਿੱਕ ਕਰੋ
ਵਿਦਿਆਰਥੀ ਦਾ ਪ੍ਰਣਾਮ ਪੱਤਰ ਮਤਲਬ ਕਿ ਬੋਰਡ ਰੋਲ ਨੰਬਰ ਤੇ ਜਨਮ ਮਿਤੀ ਦਾਖ਼ਲ ਕਰੋ 
ਨਤੀਜਾ ਵੇਖੋ ਤੇ ਉਸ ਨੂੰ ਡਿਊਨਲੋਡ ਕਰੋ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News