ਪੰਜਾਬ ਬੋਰਡ ਦਾ 12ਵੀਂ ਜਮਾਤ ਦਾ ਇਸ ਦਿਨ ਆਵੇਗਾ Result, ਇੰਝ ਕਰੋ ਚੈੱਕ
Tuesday, May 13, 2025 - 01:42 PM (IST)

ਮੋਹਾਲੀ (ਵੈੱਬ ਡੈਸਕ, ਨਿਆਮੀਆਂ) : ਅੱਜ ਸੀ. ਬੀ. ਐੱਸ. ਈ. ਵਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਵਲੋਂ 14 ਮਈ ਮਤਲਬ ਕਿ ਭਲਕੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ 3 ਵਜੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਇਸ ਤੋਂ ਬਾਅਦ ਵਿਦਿਆਰਥੀਆਂ ਦੇ ਦਿਲਾਂ ਦੀਆਂ ਧੜਕਣਾਂ ਵੱਧ ਗਈਆਂ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਨਤੀਜੇ ਚੈੱਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਡਾਕਟਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿਹਤ ਮੰਤਰੀ ਨੇ ਕੀਤਾ ਐਲਾਨ
ਇੰਝ ਆਨਲਾਈਨ ਚੈੱਕ ਕਰੋ ਨਤੀਜਾ
ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਓ
ਫਿਰ 12ਵੀਂ ਰਿਜ਼ਲਟ ਲਿੰਕ 'ਤੇ ਕਲਿੱਕ ਕਰੋ
ਹੁਣ ਤੁਹਾਡੀ ਸਕਰੀਨ 'ਤੇ ਇਕ ਨਵਾਂ ਪੇਜ ਖੁੱਲ੍ਹ ਜਾਵੇਗਾ
ਇਹ ਵੀ ਪੜ੍ਹੋ : ਅਰਧ ਸੈਨਿਕ ਬਲਾਂ ਦੇ ਜਵਾਨਾਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਕੀਤੇ ਗਏ ਸਖ਼ਤ ਹੁਕਮ
ਮੰਗੀ ਗਈ ਜਾਣਕਾਰੀ ਦਰਜ ਕਰਕੇ ਸਬਮਿੱਟ ਕਰੋ
ਇਸ ਤੋਂ ਬਾਅਦ ਵਿਦਿਆਰਥੀ ਆਪਣਾ ਨਤੀਜਾ ਡਾਊਨਲੋਡ ਕਰ ਸਕਦੇ ਹਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8