ਪੰਜਾਬ ਬੋਰਡ ਦੀ 10ਵੀਂ ਦੀ ਪ੍ਰੀਖਿਆ ਅੱਜ, 50336 ਵਿਦਿਆਰਥੀ ਲੈਣਗੇ ਹਿੱਸਾ

03/15/2019 9:25:33 AM

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਸ਼ੁੱਕਰਵਾਰ ਨੂੰ ਜ਼ਿਲੇ ਦੇ 278 ਪ੍ਰੀਖਿਆ ਕੇਂਦਰਾਂ 'ਚ ਸ਼ੁਰੂ ਹੋ ਚੁੱਕੀਆਂ ਹਨ। ਜ਼ਿਲਾ ਸਿੱਖਿਆ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 10ਵੀਂ ਦੀਆਂ ਪ੍ਰੀਖਿਆਵਾਂ 'ਚ 50336 ਵਿਦਿਆਰਥੀ ਅਪੀਅਰ ਹੋਣਗੇ, ਜਿਨ੍ਹਾਂ 'ਚੋਂ 46921 ਵਿਦਿਆਰਥੀ ਰੈਗੂਲਰ ਤੇ 3415 ਓਪਨ ਦੇ ਸ਼ਾਮਲ ਹਨ। ਵਿਦਿਆਰਥੀਆਂ ਦੀਆਂ ਤਿਆਰੀਆਂ 'ਚ ਲੱਗੇ ਵਿਭਾਗੀ ਅਧਿਕਾਰੀ ਬੀਤੇ ਦਿਨ ਪ੍ਰੀਖਿਆ ਕੇਂਦਰਾਂ ਤੋਂ ਡਿਟੇਲ ਇਕੱਠੀ ਕਰਦੇ ਰਹੇ। ਬੋਰਡ ਵਲੋਂ ਜਾਰੀ ਡੇਟਸ਼ੀਟ ਮੁਤਾਬਕ 10ਵੀਂ ਦਾ ਪਹਿਲਾ ਪੇਪਰ ਪੰਜਾਬੀ ਵਿਸ਼ੇ ਦਾ ਹੋਵੇਗਾ। ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ 1.15 ਵਜੇ ਤੱਕ ਰੱਖਿਆ ਗਿਆ ਹੈ। ਪ੍ਰੀਖਿਆਵਾਂ 2 ਅਪ੍ਰੈਲ ਨੂੰ ਖਤਮ ਹੋਣਗੀਆਂ। ਵਿਭਾਗ ਦੇ ਅਧਿਕਾਰੀਆਂ ਮੁਤਾਬਕ ਪ੍ਰੀਖਿਆ ਕੇਂਦਰਾਂ 'ਚ ਚੈਕਿੰਗ ਲਈ ਬੋਰਡ ਵਲੋਂ 14 ਫਲਾਈਂਗ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪ੍ਰੀਖਿਆ ਕੇਂਦਰਾਂ 'ਚ ਚੈਕਿੰਗ ਕਰਨਗੀਆਂ।


Babita

Content Editor

Related News