''ਪੰਜਾਬ ਬੋਰਡ'' ਦੀਆਂ ਪ੍ਰੀਖਿਆਵਾਂ ਲਈ ਨਹੀਂ ਬਣਾਏ ਜਾਣਗੇ ਸਕੂਲਾਂ ਦੇ ਸੈਲਫ ''ਪ੍ਰੀਖਿਆ ਕੇਂਦਰ''
Saturday, Dec 19, 2020 - 08:59 AM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਮਾਰਚ-2021 ਦੀਆਂ ਪ੍ਰੀਖਿਆਵਾਂ ਲਈ ਸਕੂਲਾਂ ਦੇ ਸੈਲਫ ਪ੍ਰੀਖਿਆ ਕੇਂਦਰ ਨਹੀਂ ਬਣਾਏ ਜਾਣਗੇ। ਕੋਵਿਡ-19 ਕਾਰਨ ਪ੍ਰੀਖਿਆ ਕੇਂਦਰਾਂ ਦੀ ਗਿਣਤੀ 'ਚ ਵਾਧਾ ਕੀਤਾ ਜਾ ਰਿਹਾ ਹੈ। ਇਸ ਵਾਰ ਪ੍ਰਾਇਮਰੀ ਸਕੂਲਾਂ ਦੀਆਂ ਇਮਾਰਤਾਂ 'ਚ ਪ੍ਰੀਖਿਆ ਕੇਂਦਰ ਬਣਾਏ ਜਾਣਗੇ।
ਇਹ ਵੀ ਪੜ੍ਹੋ : ਕੁੜੀ ਨੇ ਪਹਿਲਾਂ ਬਹਾਨੇ ਨਾਲ ਹੋਟਲ 'ਚ ਸੱਦਿਆ ਸਰਕਾਰੀ ਮੁਲਾਜ਼ਮ, ਫਿਰ ਕੀਤੀ ਘਟੀਆ ਕਰਤੂਤ
ਇਹ ਪ੍ਰਗਟਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀ ਦੇ ਬੈਠਣ ਦੀ ਦੂਰੀ ਨੂੰ ਧਿਆਨ 'ਚ ਰੱਖ ਕੇ ਹੀ ਬਿਠਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲਾਂ ’ਚ ਸੈਲਫ ਪ੍ਰੀਖਿਆ ਕੇਂਦਰ ਨਹੀਂ ਬਣਾਏ ਜਾਣਗੇ। ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਕਿ ਪ੍ਰੀਖਿਆ ਕੇਂਦਰ ਸਕੂਲ ਤੋਂ 3 ਕਿਲੋਮੀਟਰ ਦੇ ਘੇਰੇ 'ਚ ਹੀ ਹੋਣਗੇ।
ਇਹ ਵੀ ਪੜ੍ਹੋ : ਰਾਜਪੁਰਾ 'ਚ 'ਜਾਅਲੀ ਸੈਨੇਟਾਈਜ਼ਰ' ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, ਵੱਡੀ ਮਾਤਰਾ 'ਚ ਸਮੱਗਰੀ ਬਰਾਮਦ
ਡਾ. ਯੋਗਰਾਜ ਨੇ ਦੱਸਿਆ ਕਿ ਬੋਰਡ ਵਲੋਂ ਨਵੇਂ ਪ੍ਰੀਖਿਆ ਕੇਂਦਰ ਦੀ ਪਛਾਣ ਲਈ ਸਾਰੇ ਜ਼ਿਲ੍ਹਿਆਂ 'ਚ ਨੋਡਲ ਅਫ਼ਸਰ ਭੇਜੇ ਗਏ ਤੇ ਸੰਭਾਵੀ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਵੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 900 ਪ੍ਰੀਖਿਆ ਕੇਂਦਰ ਦਾ ਨਿਰੀਖਣ ਕੀਤਾ ਗਿਆ, ਜਿਸ 'ਚੋਂ 700 ਦੇ ਕਰੀਬ ਸਕੂਲ ਪ੍ਰੀਖਿਆ ਕੇਂਦਰ ਦੀ ਬਣਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ।
ਇਹ ਵੀ ਪੜ੍ਹੋ : ਵਟਸਐਪ ਕਾਲ ਕਰਕੇ ਪਾਕਿਸਤਾਨ ਤੋਂ ਮੰਗਵਾਈ 'ਹੈਰੋਇਨ', ਤਸਕਰ ਸਮੇਤ ਕਰੋੜਾਂ ਦਾ ਨਸ਼ਾ ਬਰਾਮਦ
ਜ਼ਿਕਰਯੋਗ ਹੈ ਕਿ ਪਿਛਲੇ ਸਾਲ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਲਗਭਗ 2386 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਪ੍ਰੀਖਿਆ ਕੇਂਦਰ ਨਕਲ ਲਈ ਬਦਨਾਮ ਹੋਣਗੇ, ਉਨ੍ਹਾਂ 'ਚ ਸੀ. ਸੀ. ਟੀ. ਵੀ. ਕੈਮਰਿਆਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਨੋਟ : ਕੋਵਿਡ ਦਰਮਿਆਨ ਪੰਜਾਬ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਗਿਣਤੀ ਵਧਾਉਣ ਬਾਰੇ ਦਿਓ ਵਿਚਾਰ