ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲੀ ਤਿਮਾਹੀ ਲਈ ਪ੍ਰੀਖਿਆ ਦੀਆਂ ਮਿਤੀਆਂ ਦਾ ਐਲਾਨ

Saturday, Apr 01, 2023 - 05:16 AM (IST)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲੀ ਤਿਮਾਹੀ ਲਈ ਪ੍ਰੀਖਿਆ ਦੀਆਂ ਮਿਤੀਆਂ ਦਾ ਐਲਾਨ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਤਿਮਾਹੀ ਲਈ ਜਾਂਦੀ ਮੈਟ੍ਰਿਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਵਿਸ਼ੇਸ਼ ਪ੍ਰੀਖਿਆ ਦੇ ਸਿਲਸਿਲੇ ਵਿਚ ਅਕਾਦਮਿਕ ਸਾਲ 2023-24 ਦੀ ਪਹਿਲੀ ਤਿਮਾਹੀ ਲਈ ਪ੍ਰੀਖਿਆ ਦੀਆਂ ਮਿਤੀਆਂ ਨਿਰਧਾਰਤ ਕਰ ਦਿੱਤੀਆ ਗਈਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਮੈਟ੍ਰਿਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਇਹ ਵਿਸ਼ੇਸ਼ ਪ੍ਰੀਖਿਆ 28 ਅਤੇ 29 ਅਪ੍ਰੈਲ 2023 ਨੂੰ ਕਰਵਾਈ ਜਾਵੇਗੀ। ਇਸ ਪ੍ਰੀਖਿਆ ਨਾਲ ਸਬੰਧਤ ਪ੍ਰੀਖਿਆ ਫ਼ਾਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਪਹਿਲੀ ਅਪ੍ਰੈਲ 2023 ਤੋਂ ਉਪਲੱਬਧ ਹੋਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਭਲਕੇ ਪਟਿਆਲਾ ਦੀ ਜੇਲ੍ਹ ’ਚੋਂ ਰਿਹਾਅ ਹੋਣਗੇ ਨਵਜੋਤ ਸਿੱਧੂ

ਹਰ ਪੱਖੋਂ ਮੁਕੰਮਲ ਪ੍ਰੀਖਿਆ ਫ਼ਾਰਮ 18 ਅਪ੍ਰੈਲ 2023 ਤੱਕ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੀ ਸਿੰਗਲ ਵਿੰਡੋ ਵਿਖੇ ਪ੍ਰਾਪਤ ਕੀਤੇ ਜਾਣਗੇ। ਬੋਰਡ ਅਧਿਕਾਰੀਆਂ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਪ੍ਰੀਖਿਆ ਫ਼ਾਰਮ ਦੀ ਹਾਰਡ ਕਾਪੀ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਰਥੀ ਆਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫ਼ਿਕੇਟ, ਫ਼ੋਟੋ ਪਹਿਚਾਣ ਪੱਤਰ ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਫ਼ੋਟੋ ਕਾਪੀਆਂ ਨਾਲ ਲੈ ਕੇ ਆਉਣ। ਨਿਰਧਾਰਤ ਮਿਤੀ ਤੱਕ ਪ੍ਰੀਖਿਆ ਫ਼ਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫ਼ਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ ਮੁੱਖ ਦਫ਼ਤਰ ਵਿਖੇ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿਚ ਰੋਲ ਨੰਬਰ/ਐਡਮਿਟ ਕਾਰਡ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਇਸ ਪ੍ਰੀਖਿਆ ਲਈ ਰੋਲ ਨੰਬਰ/ਐਡਮਿਟ ਕਾਰਡ 24 ਅਪਰੈਲ 2023 ਤੋਂ ਸਿੱਖਿਆ ਬੋਰਡ ਦੀ ਵੈੱਬ-ਸਾਈਟ ’ਤੇ ਹੀ ਉਪਲੱਬਧ ਕਰਵਾਏ ਜਾਣਗੇ। ਪ੍ਰੀਖਿਆ ਫ਼ਾਰਮ ਅਤੇ ਪ੍ਰੀਖਿਆ ਨਾਲ ਸਬੰਧਤ ਸਮੁੱਚੀ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ  www.pseb.ac.in ਵੇਖੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਸਰੀਰ ’ਤੇ ਟੈਟੂ ਬਨਵਾਉਣ ਦੇ ਚਾਹਵਾਨ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News