ਪੰਜਾਬ ''ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਚਰਨਜੀਤ ਸਿੰਘ

Monday, Aug 10, 2026 - 08:16 PM (IST)

ਪੰਜਾਬ ''ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਚਰਨਜੀਤ ਸਿੰਘ

ਮਾਛੀਵਾੜਾ ਸਾਹਿਬ (ਟੱਕਰ)- ਅੱਜ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਚੌਂਤਾ ਦੇ ਨੌਜਵਾਨ ਪਹਿਲਵਾਨ ਚਰਨਜੀਤ ਸਿੰਘ (18) ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੂੰਮਕਲਾਂ ਤੋਂ ਪਿੰਡ ਰਤਨਗੜ੍ਹ ਵਾਲੀ ਸੜਕ ’ਤੇ ਜਾ ਰਿਹਾ ਸੀ ਕਿ ਇੱਕ ਵਾਹਨ ਉਸ ਨੂੰ ਫੇਟ ਮਾਰ ਗਿਆ। ਇਸ ਹਾਦਸੇ ਵਿਚ ਚਰਨਜੀਤ ਸਿੰਘ ਸੜਕ ’ਤੇ ਜਾ ਡਿੱਗਿਆ।

ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਕੂੰਮਕਲਾਂ ਪੁਲਸ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।


author

Anmol Tagra

Content Editor

Related News