ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
Monday, Apr 20, 2026 - 02:46 PM (IST)
ਬਠਿੰਡਾ (ਵਿਜੇ ਵਰਮਾ)- ਬਠਿੰਡਾ 'ਚ ਇਕ ਵਾਰ ਫਿਰ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ, ਜਿੱਥੇ ਅੱਜ ਇੱਕ ਈਮੇਲ ਰਾਹੀਂ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਧਮਕੀ ਦੇ ਨਾਲ ਹੀ ਚੰਡੀਗੜ੍ਹ ਦੇ ਇੱਕ ਕਾਲਜ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ, ਜਿਸ ਨਾਲ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ।
ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ
ਧਮਕੀ ਮਿਲਣ ਤੋਂ ਬਾਅਦ ਬਠਿੰਡਾ ਰੇਲਵੇ ਸਟੇਸ਼ਨ ‘ਤੇ ਪੁਲਸ ਤੈਨਾਤ ਕਰ ਦਿੱਤੀ ਗਈ ਹੈ ਅਤੇ ਯਾਤਰੀਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਚੈਕਿੰਗ ਉਸ ਪੱਧਰ ਦੀ ਨਹੀਂ ਹੈ, ਜਿਹੜੀ ਇੱਕ ਗੰਭੀਰ ਧਮਕੀ ਦੇ ਬਾਅਦ ਹੋਣੀ ਚਾਹੀਦੀ ਹੈ। ਇਸ ਕਰਕੇ ਸੁਰੱਖਿਆ ਇੰਤਜ਼ਾਮਾਂ ‘ਤੇ ਸਵਾਲ ਖੜੇ ਹੋ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਬਠਿੰਡਾ ਦੇ ਡਾਕ ਘਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫਤਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਲਗਾਤਾਰ ਆ ਰਹੀਆਂ ਅਜਿਹੀਆਂ ਧਮਕੀਆਂ ਨਾਲ ਪ੍ਰਸ਼ਾਸਨ ਦੀ ਤਿਆਰੀ ਅਤੇ ਜਵਾਬੀ ਕਾਰਵਾਈ ‘ਤੇ ਵੀ ਚਰਚਾ ਤੇਜ਼ ਹੋ ਗਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਯਾਤਰੀਆਂ ਨੂੰ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
