ਪੰਜਾਬ ਦੀ ਸਰਹੱਦ ’ਤੇ ਮੁੜ ਦਿਖਾਈ ਦਿੱਤਾ ਪਾਕਿ ਡਰੋਨ, BSF ਦੇ ਜਵਾਨਾਂ ਵਲੋਂ ਕੀਤੀ ਗਈ ਫਾਇਰਿੰਗ

03/19/2021 4:59:55 PM

ਪਠਾਨਕੋਟ (ਸ਼ਾਰਦਾ) - ਭਾਰਤ-ਪਾਕਿ ਸਰਹੱਦ ਦੀ ਓਲਡ ਬਮਿਆਲ ਚੌਕੀ ’ਤੇ ਬੀਤੇ ਦਿਨ ਪਾਕਿਸਤਾਨੀ ਡਰੋਨ ਦੇਖਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿ ਸਰਹੱਦ ਨੂੰ ਪਾਰ ਕਰਕੇ ਆਏ ਡਰੋਨ ਨੂੰ ਦੇਖਦੇ ਸਾਰ ਸਰਹੱਦ ਦੀ ਸੁਰੱਖਿਆ ’ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਆਏ ਡਰੋਨ ਨੂੰ ਦੇਖਦੇ ਸਾਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵਾਪਸ ਚਲਾ ਗਿਆ। ਇਸ ਸਬੰਧ ’ਚ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ ਅਤੇ ਮਾਮਲੇ ਦੀ ਜਾਂਚ ਦੇ ਲਈ ਉਸ ਖ਼ੇਤਰ ’ਚ ਸਰਚ ਮੁਹਿੰਮ ਚਲਾਇਆ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ - ਮਾਸਟਰ ਸਲੀਮ ਨੂੰ ਮਾਸਕ ਨਾ ਪਾਉਣਾ ਪਿਆ ਮਹਿੰਗਾ, ਪੁਲਸ ਨੇ ਕੱਟਿਆ ਚਲਾਨ

ਮਿਲੀ ਜਾਣਕਾਰੀ ਅਨੁਸਾਰ ਡਰੋਨ ਦੀ ਉਚਾਈ 500 ਮੀਟਰ ਸੀ ਅਤੇ ਆਸਮਾਨ ’ਚ ਥੋੜਾ ਹਨੇਰਾ ਵੀ ਸੀ। ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਡਰੋਨ ਨਾਲ ਅਜਿਹੀਆਂ ਨਾਪਾਕ ਹਰਕਤਾਂ ਪਹਿਲਾਂ ਵੀ ਕੀਤੀਆਂ ਜਾ ਚੁੱਕੀਆਂ ਹਨ। ਡਰੋਨ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਵਾਪਸ ਚਲਾ ਗਿਆ।

ਪੜ੍ਹੋ ਇਹ ਵੀ ਖ਼ਬਰ - ਮਾਮਲਾ ਮੋਗਾ ’ਚ 2 ਕੁੜੀਆਂ ਦੇ ਹੋਏ ਕਤਲ ਦਾ : ਟਵੀਟ ਕਰ ਕੈਪਟਨ ਨੇ ਦਿੱਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਜ਼ਿਕਰਯੋਗ ਹੈ ਕਿ ਇਸ ਇਲਾਕੇ ’ਚ ਦੂਜੀ ਵਾਰ ਡਰੋਨ ਵੇਖਿਆ ਗਿਆ ਹੈ, ਅਜਿਹੀਆਂ ਗਤੀਵਿਧੀਆਂ ਦੇ ਚੱਲਦੇ ਇਕ ਵਾਰ ਫ਼ਿਰ ਤੋਂ ਸੁਰੱਖਿਆ ਏਜੰਸੀਆਂ ਅਤੇ ਪੁਲਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ ਕਿ ਡਰੋਨ ਇਸ ਇਲਾਕੇ ’ਚ ਵਾਰ-ਵਾਰ ਕਿਉ ਆ ਰਿਹਾ ਹੈ।  

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਹੁਣ ਅੰਮ੍ਰਿਤਸਰ ਜ਼ਿਲ੍ਹੇ ’ਚ ਵੀ ਰਾਤ ਦੇ ਕਰਫਿਊ ਦਾ ਐਲਾਨ

ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਨੌਕਰੀ ਤੋਂ ਘਰ ਵਾਪਸ ਆ ਰਹੀ ਨਾਬਾਲਿਗ ਹਿੰਦੂ ਕੁੜੀ ਹੋਈ ਅਗਵਾ

rajwinder kaur

This news is Content Editor rajwinder kaur