ਸ਼ਗਨਾਂ ਵਾਲੇ ਘਰ ਪਏ ਕੀਰਣੇ, ਵਿਆਹ ਤੋਂ ਦੂਜੇ ਦਿਨ ਲਾੜੀ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ
Tuesday, Dec 10, 2024 - 10:58 AM (IST)
ਲੁਧਿਆਣਾ (ਰਾਜ)– ਦੋ ਦਿਨ ਪਹਿਲਾਂ ਹੋਏ ਵਿਆਹ ਤੋਂ ਬਾਅਦ ਨਵਵਿਆਹੁਤਾ ਨੇ ਸਹੁਰੇ ਘਰ ਵਿਚ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ ਕਰ ਲਈ। ਮ੍ਰਿਤਕਾ ਸ਼ਿੰਗਾਰ ਸਿਨੇਮਾ ਰੋਡ ਸਥਿਤ ਧਰਮਪੁਰਾ ਦੀ ਰਹਿਣ ਵਾਲੀ ਸੀ। ਘਟਨਾ ਦਾ ਪਤਾ ਲੱਗਣ ’ਤੇ ਮੁੰਡੇ ਵਾਲਿਆਂ ਨੇ ਕੁੜੀ ਦੇ ਘਰ ਫ਼ੋਨ ਕਰ ਕੇ ਬੁਲਾਇਆ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਕਿਸੇ ਤਰ੍ਹਾਂ ਕਮਰੇ ਦਾ ਜਿੰਦਾ ਤੋੜ ਕੇ ਲਾਸ਼ ਨੂੰ ਥੱਲੇ ਉਤਾਰਿਆ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੇ ਦੇ ਚਾਚਾ ਵਿਕਾਸ ਵਰਮਾ ਨੇ ਦੱਸਿਆ ਕਿ ਉਸ ਦੇ ਭਤੀਜੇ ਦਾ 7 ਸਤੰਬਰ ਨੂੰ ਆਰਤੀ ਦੇ ਨਾਲ ਵਿਆਹ ਹੋਇਆ ਸੀ। ਅੱਜ ਲੜਕੀ ਆਪਣੇ ਪੇਕੇ ਘਰ ਲੜਕੇ ਦੇ ਨਾਲ ਫੇਰਾ ਪਾਉਣ ਲਈ ਗਈ ਹੋਈ ਸੀ। ਜਿੱਥੇ ਉਸ ਨੇ ਆਪਣੀ ਮਾਂ ਦੇ ਨਾਲ ਮਾਰਕੀਟ ਜਾ ਕੇ ਸ਼ਾਪਿੰਗ ਵੀ ਕੀਤੀ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਲੜਕੀ ਆਪਣੇ ਸਹੁਰੇ ਘਰ ਪੁੱਜੀ।
ਚਾਚਾ ਵਿਕਾਸ ਦਾ ਕਹਿਣਾ ਹੈ ਕਿ ਲੜਕੀ ਘਰ ਪੁੱਜ ਕੇ ਕੱਪੜੇ ਬਦਲਣ ਲਈ ਆਪਣੇ ਕਮਰੇ ਵਿਚ ਗਈ ਸੀ। ਇਸੇ ਦੌਰਾਨ ਉਸ ਦਾ ਭਤੀਜਾ ਸਾਮਾਨ ਲੈਣ ਲਈ ਮਾਰਕੀਟ ਚਲਾ ਗਿਆ। ਜਦੋਂ ਵਾਪਸ ਆਇਆ ਤਾਂ ਦੇਖਿਆ ਕਿ ਇੰਨੀ ਦੇਰ ਬਾਅਦ ਵੀ ਆਰਤੀ ਬਾਹਰ ਨਹੀਂ ਆਈ। ਉਸ ਨੇ ਜਾ ਕੇ ਗੇਟ ਖੜਕਾਇਆ ਤਾਂ ਗੇਟ ਅੰਦਰੋਂ ਬੰਦ ਸੀ। ਇਸ ਤੋਂ ਬਾਅਦ ਉਸ ਨੇ ਲੜਕੇ ਦੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਬਾਕੀ ਰਿਸ਼ਤੇਦਾਰਾਂ ਨੂੰ ਵੀ ਬੁਲਾ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ
ਜਦੋਂ ਉਨ੍ਹਾਂ ਨੇ ਰੌਸ਼ਨਦਾਨ ਦੇ ਅੰਦਰੋਂ ਦੇਖਿਆ ਤਾਂ ਲੜਕੀ ਵੱਲੋਂ ਫਾਹਾ ਲਗਾਇਆ ਹੋਇਆ ਸੀ। ਉਨ੍ਹਾਂ ਨੇ ਕਿਸੇ ਤਰ੍ਹਾਂ ਗੇਟ ਤੋੜਿਆ ਅਤੇ ਲੜਕੀ ਨੂੰ ਥੱਲੇ ਉਤਾਰਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਜਾਂਚ ਅਧਿਕਾਰੀ ਗੁਰਜੰਟ ਸਿੰਘ ਦਾ ਕਹਿਣਾ ਹੈ ਕਿ ਕਮਰੇ ਵਿਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਅਤੇ ਨਾ ਹੀ ਕਾਰਨ ਦਾ ਪਤਾ ਲਗ ਸਕਿਆ ਹੈ ਕਿ ਲੜਕੀ ਨੇ ਖੁਦਕੁਸ਼ੀ ਕਿਉਂ ਕੀਤੀ। ਉਨ੍ਹਾਂ ਕਿਹਾ ਕਿ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਪੁਲਸ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8