ਵੱਡੀਆਂ ਉਮੀਦਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ ''ਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁਝ
Monday, Dec 02, 2024 - 11:57 AM (IST)
ਦੋਰਾਹਾ (ਵਿਨਾਇਕ)- ਦੋਰਾਹਾ ਪੁਲਸ ਨੇ ਕਮਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਗਿੱਦੜੀ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ ਉਸਦੇ ਲੜਕੇ ਨੂੰ ਕੈਨੇਡਾ ਬਲਾਉਣ ਦੇ ਨਾਂ 'ਤੇ 15 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੇਠ ਸਤਿੰਦਰ ਕੌਰ ਪਤਨੀ ਸਤਿੰਦਰ ਸਿੰਘ ਹਾਲ ਵਾਸੀ ਬਰੈਂਪਟਨ ਕੈਨੇਡਾ, ਰਜਿੰਦਰ ਕੌਰ ਪਤਨੀ ਰਣਜੋਧ ਸਿੰਘ ਵਾਸੀ ਪਿੰਡ ਪਾਂਗਲੀਆ, ਮਲਕੀਤ ਸਿੰਘ ਪੁੱਤਰ ਲਾਭ ਸਿੰਘ ਅਤੇ ਸ਼ਿੰਦਰਪਾਲ ਕੌਰ ਪਤਨੀ ਮਲਕੀਤ ਸਿੰਘ ਵਾਸੀ ਪਿੰਡ ਚਣਕੋਈਆਂ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲ਼ੀਆਂ
ਸ਼ਿਕਾਇਤਕਰਤਾ ਕਮਲਜੀਤ ਸਿੰਘ ਨੇ ਪੰਜਾਬ ਪੁਲਸ ਦੇ ਪਬਲਿਕ ਸ਼ਿਕਾਇਤ ਪੋਰਟਲ 'ਤੇ ਦਰਖਾਸਤ ਨੰਬਰ 444139 ਮਿਤੀ 26.09.2024 ਦਾਇਰ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਸਤਿੰਦਰ ਸਿੰਘ ਦਾ ਵਿਆਹ 14 ਦਸੰਬਰ 2022 ਨੂੰ ਸਤਿੰਦਰ ਕੌਰ ਨਾਲ ਹੋਇਆ ਸੀ ਅਤੇ ਵਿਆਹ ਤੋਂ ਪਹਿਲਾਂ ਵੀ ਸਤਿੰਦਰ ਕੌਰ ਅਤੇ ਉਸ ਦੇ ਪਰਿਵਾਰ ਨੇ ਸਤਿੰਦਰ ਸਿੰਘ ਨੂੰ ਕੈਨੇਡਾ ਲਿਜਾਣ ਦੀ ਜ਼ੁਬਾਨੀ ਗਾਰੰਟੀ ਦਿੱਤੀ ਸੀ। 28 ਜਨਵਰੀ 2023 ਨੂੰ ਸਤਿੰਦਰ ਕੌਰ ਕੈਨੇਡਾ ਚਲੀ ਗਈ। ਬਾਅਦ ਵਿਚ ਜਦੋਂ ਕਮਲਜੀਤ ਸਿੰਘ ਨੇ ਆਪਣੇ ਲੜਕੇ ਦੇ ਸਹੁਰਿਆਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਸਤਿੰਦਰ ਸਿੰਘ ਨੂੰ ਵਿਦੇਸ਼ ਭੇਜਣ ਦੇ ਖਰਚੇ ਵਜੋਂ 15 ਲੱਖ ਰੁਪਏ ਦੀ ਮੰਗ ਕੀਤੀ। ਬਾਅਦ ਵਿਚ ਸਤਿੰਦਰ ਕੌਰ ਅਤੇ ਉਸ ਦੇ ਪਰਿਵਾਰ ਨੇ ਧੋਖੇ ਨਾਲ ਸਤਿੰਦਰ ਸਿੰਘ ਦੇ ਪਰਿਵਾਰ ਤੋਂ 15 ਲੱਖ ਰੁਪਏ ਲੈ ਲਏ। ਬਾਅਦ ਵਿਚ ਜਦੋਂ ਸਤਿੰਦਰ ਸਿੰਘ ਨੂੰ ਕੈਨੇਡਾ ਬੁਲਾਉਣ ਬਾਰੇ ਪੁੱਛਿਆ ਗਿਆ ਤਾਂ ਉਹ ਟਾਲ-ਮਟੋਲ ਕਰਨ ਲੱਗੇ ਅਤੇ ਉਸ ਨੂੰ ਕੈਨੇਡਾ ਨਹੀਂ ਸੱਦਿਆ। ਬਾਅਦ ਵਿਚ ਜਦੋਂ ਉਹ ਪੈਸਿਆਂ ਦੀ ਮੰਗ ਕਰਨ ਲੱਗੇ ਤਾਂ ਮੁਲਜ਼ਮਾਂ ਨੇ ਉਸ ਨਾਲ ਸੰਪਰਕ ਕਰਨਾ ਵੀ ਬੰਦ ਕਰ ਦਿੱਤਾ। ਪੁਲਸ ਅਧਿਕਾਰੀਆਂ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਮਗਰੋਂ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਦੋਮੋਰੀਆ ਪੁਲ਼ ਬੰਦ! 3 ਮਹੀਨਿਆਂ ਤਕ ਨਹੀਂ ਲੰਘਣਗੇ ਵਾਹਨ
ਕੀ ਕਹਿੰਦੇ ਹਨ ਪੁਲਸ ਜਾਂਚ ਅਧਿਕਾਰੀ?
ਇਸ ਸਬੰਧੀ ਜਦੋਂ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਸ਼ਮਸ਼ੇਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ 406,420,120-ਬੀ IPC ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਕਮਲਜੀਤ ਸਿੰਘ ਦੇ ਸਪੁੱਤਰ ਸਤਿੰਦਰ ਸਿੰਘ ਨੇ ਕੈਨੇਡਾ ਲਿਜਾਣ ਦੇ ਬਹਾਨੇ ਕਮਲਜੀਤ ਸਿੰਘ ਕੋਲੋਂ 15 ਲੱਖ ਰੁਪਏ ਹਾਸਲ ਕਰਕੇ ਧੋਖਾਧੜੀ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8