ਪੰਜਾਬ: ਆਨਲਾਈਨ ਗੇਮ ਦੇ ਚੱਕਰ ''ਚ ਭਰਾ ਵੱਲੋਂ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕਤਲ
Wednesday, May 21, 2025 - 02:30 PM (IST)

ਅੰਮ੍ਰਿਤਸਰ (ਗੁਰਪ੍ਰੀਤ): ਅੰਮ੍ਰਿਤਸਰ ਦੇ ਮੋਹਕਮਪੁਰੇ ਇਲਾਕੇ ਦੇ ਨਾਲ ਲੱਗਦੇ ਪ੍ਰੀਤ ਨਗਰ ਦੇ ਵਿਚ ਭਰਾ ਦੇ ਵੱਲੋਂ ਆਪਣੀ ਹੀ ਭੈਣ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਸੀਜ਼ਫ਼ਾਇਰ ਮਗਰੋਂ ਰਿਹਾਇਸ਼ੀ ਇਲਾਕੇ 'ਚ ਡਰੋਨ ਹਮਲਾ! 4 ਮਾਸੂਮਾਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
ਇਸ ਬਾਰੇ ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਆਨਲਾਈਨ ਗੇਮ ਖੇਡ ਰਿਹਾ ਸੀ, ਜਿਸ ਦੇ ਵਿਚ ਬਹੁਤ ਸਾਰੇ ਪੈਸੇ ਵੀ ਖ਼ਰਾਬ ਕਰ ਚੁੱਕਾ ਹੈ। ਇੱਥੋਂ ਤਕ ਉਹ ਆਪਣੀ ਗੱਡੀ ਵੀ ਵੇਚ ਚੁੱਕਿਆ ਹੈ। ਬੀਤੀ ਦੇਰ ਰਾਤ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ, ਜਿਸ ਤੋਂ ਬਾਅਦ ਉਹ ਆਪਣੀ ਭੈਣ ਦੇ ਕਮਰੇ ਦੇ ਵਿਚ ਗਿਆ ਤੇ ਅਲਮਾਰੀ ਵਿਚੋਂ ਚੀਜ਼ਾਂ ਕੱਢਣ ਲੱਗ ਪਿਆ। ਇੰਨੇ ਨੂੰ ਉਸ ਦੀ ਭੈਣ ਉੱਠ ਗਈ। ਇਸ ਮਗਰੋਂ ਨੌਜਵਾਨ ਨੇ ਆਪਣੀ ਭੈਣ ਨੂੰ ਕਿਰਚਾਂ ਦੇ ਨਾਲ ਵਾਰ ਕਰ ਕਰ ਕੇ ਮਾਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਹੈ। ਫ਼ਿਲਹਾਲ ਨੌਜਵਾਨ ਵੀ ਜ਼ਖ਼ਮੀ ਹੈ ਤੇ ਹਸਪਤਾਲ ਵਿਚ ਦਾਖ਼ਲ ਹੈ। ਉਸ ਦੇ ਉੱਪਰ ਪਰਚਾ ਦਰਜ ਕਰ ਲਿਆ ਗਿਆ ਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8