ਬਾਰਿਸ਼ ਨੇ ਬੁਝਾਏ 2 ਘਰਾਂ ਦੇ ਚਿਰਾਗ! ਸਕੇ ਭਰਾਵਾਂ ਸਣੇ 3 ਲੋਕਾਂ ਦੀ ਗਈ ਜਾਨ

Tuesday, Sep 02, 2025 - 04:08 PM (IST)

ਬਾਰਿਸ਼ ਨੇ ਬੁਝਾਏ 2 ਘਰਾਂ ਦੇ ਚਿਰਾਗ! ਸਕੇ ਭਰਾਵਾਂ ਸਣੇ 3 ਲੋਕਾਂ ਦੀ ਗਈ ਜਾਨ

ਲੁਧਿਆਣਾ (ਰਾਜ): 2 ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਸ਼ਹਿਰ ਦੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਬਾਰਿਸ਼ ਨੇ 2 ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਇਕ ਮਾਮਲੇ ’ਚ ਮੀਂਹ ਕਾਰਨ ਘਰ ਦੀ ਛੱਤ ਡਿੱਗ ਗਈ ਅਤੇ ਇਕ 8 ਸਾਲਾ ਬੱਚੇ ਦੀ ਉਸ ਦੇ ਹੇਠਾਂ ਦੱਬ ਜਾਣ ਕਾਰਨ ਮੌਤ ਹੋ ਗਈ। ਜਦੋਂ ਕਿ ਦੂਜੇ ਮਾਮਲੇ ਵਿਚ ਘਰ ’ਚ ਪੱਖਾ ਲਗਾਉਂਦੇ ਸਮੇਂ ਮੀਂਹ ਕਾਰਨ ਤਾਰਾਂ ’ਚ ਕਰੰਟ ਆ ਗਿਆ, ਜਿਸ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ।

ਪਹਿਲਾ ਮਾਮਲਾ ਟਿੱਬਾ ਥਾਣੇ ਅਧੀਨ ਆਉਂਦੇ ਨਿਊ ਪੁਨੀਤ ਨਗਰ ਇਲਾਕੇ ਦਾ ਹੈ, ਜਿਥੇ ਭਾਰੀ ਬਾਰਿਸ਼ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਜਦੋਂ ਇਹ ਹਾਦਸਾ ਹੋਇਆ ਤਾਂ ਕਮਰੇ ’ਚ 8 ਸਾਲਾ ਬੱਚਾ ਸੁੱਤਾ ਪਿਆ ਸੀ। ਛੱਤ ਉਸ ’ਤੇ ਡਿੱਗ ਪਈ, ਜਿਸ ਕਾਰਨ ਬੱਚਾ ਮਲਬੇ ਹੇਠ ਦੱਬ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ

ਇਲਾਕੇ ਦੇ ਲੋਕਾਂ ਨੇ ਤੁਰੰਤ ਟਿੱਬਾ ਥਾਣੇ ਦੀ ਪੁਲਸ ਨੂੰ ਸੂਚਿਤ ਕੀਤਾ। ਪੁਲਸ ਮੌਕੇ ’ਤੇ ਪਹੁੰਚੀ, ਮਲਬਾ ਹਟਾਇਆ ਅਤੇ ਬੱਚੇ ਨੂੰ ਬਾਹਰ ਕੱਢਿਆ। ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਵਿਕਾਸ ਆਪਣੇ ਪਰਿਵਾਰ ਦਾ ਇਕਲੌਤਾ ਬੱਚਾ ਸੀ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖ ਦਿੱਤਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਸੇ ਤਰ੍ਹਾਂ ਦੂਜੇ ਮਾਮਲੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਸੰਗੋਵਾਲ ਦਾ ਹੈ, ਜਿਥੇ ਬਿਜਲੀ ਦਾ ਕਰੰਟ ਲੱਗਣ ਕਾਰਨ 2 ਭਰਾਵਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਭਰਾ ਪੱਖਾ ਲਗਾ ਰਿਹਾ ਸੀ। ਇਸ ਦੌਰਾਨ ਬਿਜਲੀ ਦੀਆਂ ਤਾਰਾਂ ’ਚ ਕਰੰਟ ਚੱਲ ਰਿਹਾ ਸੀ। ਛੋਟਾ ਭਰਾ ਉਸ ਦੀ ਲਪੇਟ ’ਚ ਆ ਗਿਆ। ਜਦੋਂ ਉਹ ਚੀਕਿਆ ਤਾਂ ਉਸ ਦਾ ਵੱਡਾ ਭਰਾ ਉਸ ਨੂੰ ਬਚਾਉਣ ਲਈ ਆਇਆ ਅਤੇ ਉਹ ਵੀ ਕਰੰਟ ਦੀ ਲਪੇਟ ’ਚ ਆ ਗਿਆ। ਹਾਦਸੇ ’ਚ ਦੋਵੇਂ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 21 ਸਾਲਾ ਤੇਜਵੰਤ ਸਿੰਘ ਅਤੇ 19 ਸਾਲਾ ਮਨਜੋਤ ਸਿੰਘ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। 2 ਨੌਜਵਾਨ ਭਰਾਵਾਂ ਦੀ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News