ਪੰਜਾਬ ਬਜਟ : ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਬਣਨਗੇ 16 ਨਵੇਂ ਬੱਸ ਸਟੈਂਡ
Saturday, Mar 24, 2018 - 07:20 PM (IST)

ਚੰਡੀਗੜ੍ਹ (ਰਮਨਦੀਪ ਸੋਢੀ) : ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ਵਿਚ ਆਪਣਾ ਦੂਜਾ ਬਜਟ ਪੇਸ਼ ਕਰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਜਿੱਥੇ ਕਈ ਵੱਡੇ ਐਲਾਨ ਕੀਤੇ ਗਏ, ਉਥੇ ਹੀ ਵੱਧਦੀ ਟ੍ਰੈਫਿਕ ਸਮੱਸਿਆ ਨੂੰ ਰੋਕਣ ਵੱਲ ਵੀ ਖਾਸ ਧਿਆਨ ਦਿੱਤਾ ਗਿਆ।
ਸ਼ਹਿਰੀ ਖੇਤਰਾਂ ਦੇ ਅੰਦਰੂਨੀ ਭਾਗਾਂ ਵਿਚ ਸਥਿਤ ਬੱਸ ਸਟੈਂਡਾਂ ਕਾਰਨ ਹੁੰਦੀ ਟ੍ਰੈਫਿਕ ਨਾਲ ਨਜਿੱਠਣ ਲਈ ਪੰਜਾਬ ਦੇ 16 ਸ਼ਹਿਰਾਂ ਵਿਚ ਨਵੇਂ ਬੱਸ ਸਟੈਂਡ ਬਨਾਉਣ ਨੂੰ ਤਜਵੀਜ਼ ਦਿੱਤੀ ਗਈ ਹੈ। ਸਰਕਾਰ ਵਲੋਂ ਜਨਤਕ ਨਿੱਜੀ ਭਾਈਵਾਲੀ ਨਾਲ ਅੰਮ੍ਰਿਤਸਰ, ਬਰਨਾਲਾ, ਬਟਾਲਾ, ਬਲਾਚੌਰ, ਧੂਰੀ, ਮਾਨਸਾ, ਗੁਰਦਾਸਪੁਰ, ਨਕੋਦਰ, ਕਰਤਾਰਪੁਰ, ਪਟਿਆਲਾ, ਲੁਧਿਆਣਾ, ਸਰਹਿੰਦ, ਜਲੰਧਰ, ਰਾਏਕੋਟ ਅਤੇ ਰੋਪੜ ਵਿਖੇ ਨਵੇਂ ਬੱਸ ਸਟੈਂਡ ਬਨਾਉਣ ਦਾ ਐਲਾਨ ਕੀਤਾ ਗਿਆ।