ਪੰਜਾਬ ਬਜਟ 2020 : ਭੂਮੀਹੀਣ ਖੇਤ-ਮਜ਼ਦੂਰਾਂ ਦੀ ਕਰਜ਼ਾ ਮੁਆਫੀ ਦਾ ਐਲਾਨ

Friday, Feb 28, 2020 - 01:54 PM (IST)

ਪੰਜਾਬ ਬਜਟ 2020 : ਭੂਮੀਹੀਣ ਖੇਤ-ਮਜ਼ਦੂਰਾਂ ਦੀ ਕਰਜ਼ਾ ਮੁਆਫੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਸਾਲ 2020-21 ਦਾ ਬਜਟ ਪੇਸ਼ ਕੀਤਾ ਗਿਆ। ਮਨਪ੍ਰੀਤ ਬਾਦਲ ਨੇ ਬਜਟ ਦੌਰਾਨ ਭੂਮੀਹੀਣ ਖੇਤ-ਮਜ਼ਦੂਰਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਦੇ ਲਈ 520 ਕਰੋੜ ਰੁਪਏ ਖਰਚੇ ਜਾਣਗੇ।

ਜ਼ਿਕਰਯੋਗ ਹੈ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਬੰਪਰ ਜਿੱਤ ਤੋਂ ਬਾਅਦ ਕੈਪਟਨ ਸਰਕਾਰ ਨੇ ਨਵੇਂ ਅੰਦਾਜ਼ 'ਚ ਜਨਤਾ ਵੱਲ ਰੁਖ ਕੀਤਾ ਹੈ ਅਤੇ ਸੂਬੇ 'ਚ ਕਰਜ਼ਾ ਮੁਆਫੀ ਦਾ ਨਵਾਂ ਦੌਰ ਸ਼ੁਰੂ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਦੇ ਬਜਟ 'ਚ ਭੂਮੀਹੀਣ ਖੇਤ ਮਜ਼ਦੂਰਾਂ ਲਈ ਇਹ ਐਲਾਨ ਕੀਤਾ ਗਿਆ ਹੈ।


author

Babita

Content Editor

Related News