ਪੰਜਾਬ ਬਜਟ 2020 : ਸਾਲ 2006 ਤੋਂ ਬਾਅਦ ਪੰਜਾਬ ਕਦੇ ਪ੍ਰਾਇਮਰੀ ਸਰਕੁਲਰ ’ਚ ਨਹੀਂ ਆਇਆ
Friday, Feb 28, 2020 - 11:54 AM (IST)

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸਾਲ 2020-21 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੇ ਬਜਟ ਦੌਰਾਨ ਕਿਹਾ ਕਿ ਸਾਲ 2006 ਤੋਂ ਬਾਅਦ ਪੰਜਾਬ ਕਦੇ ਵੀ ਪ੍ਰਾਇਮਰੀ ਸਰਕੁਲਰ ’ਚ ਨਹੀਂ ਆਇਆ । ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ 6ਵਾਂ ਦਿਨ ਹੈ, ਜਿਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ 2020-2021 ਦਾ ਸਾਲਾਨਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਹਨ। ਨੌਜਵਾਨਾਂ ਨੂੰ ਆਸ ਹੈ ਕਿ ਪੰਜਾਬ ਸਰਕਾਰ ਵਲੋਂ ਕੁਝ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਉਨ੍ਹਾਂ ਨੂੰ ਰੁਜ਼ਗਾਰ ਮਿਲਣ ਦੇ ਮੌਕੇ ਮਿਲ ਸਕਦੇ ਹਨ।