ਪੰਜਾਬ ਬਜਟ 2020 : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਲਈ 25 ਕਰੋੜ ਦਾ ਐਲਾਨ
Friday, Feb 28, 2020 - 06:42 PM (IST)

ਚੰਡੀਗੜ੍ਹ (ਰਮਨਜੀਤ) - ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸਾਲ 2020-21 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਇਜਲਾਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ 12 ਅਪ੍ਰੈਲ 2020 ਤੋਂ ਮਨਾਇਆ ਜਾ ਰਿਹਾ ਹੈ। 400 ਸਾਲਾ ਪ੍ਰਕਾਸ਼ ਪੁਰਬ ਦੀ ਤਿਆਰੀ ਲਈ 25 ਕਰੋੜ ਰੁਪਏ ਬਜਟ ’ਚ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਮਾਰਗ ਦੇ ਨਾਂਅ 'ਤੇ ਬੰਗਾ ਤੋਂ ਅਨੰਦਪੁਰ ਸਾਹਿਬ ਤੱਕ 54.50 ਕਿਲੋਮੀਟਰ ਲੰਬੀ 4 ਲੇਨ ਸੜਕ ਵੀ ਬਣਾਈ ਜਾਵੇਗੀ।