ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ 54 ਤੋਂ ਵਧਾ ਕੇ 58 ਤੱਕ: ਮਨਪ੍ਰੀਤ ਬਾਦਲ
Friday, Feb 28, 2020 - 11:47 AM (IST)

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸਾਲ 2020-21 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਮਨਪ੍ਰੀਤ ਬਾਦਲ ਵਲੋਂ ਆਪਣਾ ਬਜਟ ਭਾਸ਼ਣ ਪੜ੍ਹਿਆ ਜਾ ਰਿਹਾ ਹੈ। ਇਸ ਪੜ੍ਹੇ ਜਾ ਰਹੇ ਭਾਸ਼ਣ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨੌਕਰੀਆਂ 'ਤੇ ਭਰਤੀ ਵੀ ਜਲਦੀ ਸ਼ੁਰੂ ਹੋਵੇਗੀ। ਮੁਲਾਜ਼ਮਾਂ ਨੂੰ 6 ਫੀਸਦੀ ਡੀ.ਏ. ਦੀ ਕਿਸ਼ਤ ਪਰਸੋਂ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਭਾਸ਼ਣ ਪੜ੍ਹਨ ਦੌਰਾਨ ਕਿਹਾ ਕਿ ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ 54 ਤੋਂ ਵਧਾ ਕੇ 58 ਤੱਕ ਕਰ ਦਿੱਤੀ ਗਈ ਹੈ।