ਅਹਿਮ ਖ਼ਬਰ : ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਸਥਾਪਿਤ ਕੀਤੇ ਜਾਣਗੇ 'ਸਾਈਬਰ ਕ੍ਰਾਈਮ ਕੰਟਰੋਲ ਰੂਮ'

Monday, Jun 27, 2022 - 02:26 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ 'ਚ ਪੁਲਸ ਬਲਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ ਅਤੇ ਅਪਰਾਧ ਨਾਲ ਨਜਿੱਠਣ ਲਈ ਨਵੀਨਤਮ ਸਮਾਨ ਅਤੇ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ 'ਚ ਸਾਈਬਰ ਕ੍ਰਾਈਮ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ, ਜਿਨ੍ਹਾਂ 'ਤੇ 30 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਹ ਵੀ ਪੜ੍ਹੋ : ਬਜਟ ਇਜਲਾਸ : ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ 'ਬਜਟ', ਕੀਤੇ ਜਾ ਰਹੇ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਅਪਰਾਧ ਅਤੇ ਅਪਰਾਧੀਆਂ ਨਾਲ ਨਜਿੱਠਣ ਲਈ ਪੁਲਸ ਨੂੰ ਨਵੀਂ ਰਣਨੀਤੀ ਤਿਆਰ ਕਰਨੀ ਹੋਵੇਗੀ ਅਤੇ ਇਹ ਜ਼ਰੂਰੀ ਹੈ ਕਿ ਪੰਜਾਬ ਪੁਲਸ ਦੇ ਜਵਾਨ ਇਸ ਨਵੀਂ ਰਣਨੀਤੀ ਬਾਰੇ ਸਿਖਲਾਈ ਪ੍ਰਾਪਤ ਕਰਨ।

ਇਹ ਵੀ ਪੜ੍ਹੋ : ਪੰਜਾਬ 'ਚ ਸੜਕ ਹਾਦਸੇ ਦੇ ਪੀੜਤਾਂ ਦਾ ਮੁਫ਼ਤ ਹੋਵੇਗਾ ਇਲਾਜ, ਪੰਜਾਬ ਸਰਕਾਰ ਚੁੱਕੇਗੀ ਖ਼ਰਚਾ

ਹਰਪਾਲ ਚੀਮਾ ਨੇ ਕਿਹਾ ਕਿ ਇਸ ਦੇ ਲਈ ਸਰਕਾਰ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਪੁਲਸ ਮੁਲਾਜ਼ਮਾਂ ਦੀ ਸਮਰੱਥਾ ਉਸਾਰੀ ਦੀ ਪਹਿਲ-ਕਦਮੀ ਵੀ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News