ਪੰਜਾਬ ਬਜਟ 2022 : ਪੰਜਾਬੀਆਂ ਨੂੰ 'ਸਿਹਤ ਸਹੂਲਤਾਂ' ਦੇਣ ਲਈ ਖਜ਼ਾਨਾ ਮੰਤਰੀ ਨੇ ਕੀਤੇ ਵੱਡੇ ਐਲਾਨ

Monday, Jun 27, 2022 - 03:27 PM (IST)

ਪੰਜਾਬ ਬਜਟ 2022 : ਪੰਜਾਬੀਆਂ ਨੂੰ 'ਸਿਹਤ ਸਹੂਲਤਾਂ' ਦੇਣ ਲਈ ਖਜ਼ਾਨਾ ਮੰਤਰੀ ਨੇ ਕੀਤੇ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਬਜਟ ਪੇਸ਼ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੇ ਐਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਹਤ ਸੈਕਟਰ ਨੂੰ ਇਸ ਬਜਟ 'ਚ ਸਭ ਤੋਂ ਵੱਧ ਤਰਜ਼ੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਯਕੀਨੀ ਬਣਾਵੇਗੀ ਕਿ ਪੰਜਾਬ 'ਚ ਕੋਈ ਵੀ ਵਿਅਕਤੀ ਬੁਨਿਆਦੀ ਸਿਹਤ ਸਹੂਲਤਾਂ ਅਤੇ ਵਿੱਤੀ ਸਾਧਨਾਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਹਰਪਾਲ ਚੀਮਾ ਨੇ ਕਿਹਾ ਕਿ ਸਿਹਤ ਖੇਤਰ 'ਚ ਸੂਬੇ ਦੇ ਲੋਕਾਂ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਪਹਿਲ-ਕਦਮੀਆਂ ਦਾ ਇਕ ਮਜ਼ਬੂਤ ਰੋਡਮੈਪ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬਜਟ ਇਜਲਾਸ : ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ 'ਬਜਟ', ਕੀਤੇ ਜਾ ਰਹੇ ਵੱਡੇ ਐਲਾਨ

ਹਰਪਾਲ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਇਸ ਸਾਲ 117 ਮੁਹੱਲਾ ਕਲੀਨਿਕ ਬਣਾਏ ਜਾਣਗੇ ਅਤੇ 15 ਅਗਸਤ, 2022 ਤੱਕ ਅਜਿਹੇ 75 ਮੁਹੱਲਾ ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਘਰ-ਘਰ ਤੱਕ ਯਕੀਨੀ ਬਣਾਉਣ 'ਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੂਰ-ਦੁਰਾਡੇ ਰਹਿਣ ਵਾਲੇ ਲੋਕਾਂ ਤੱਕ ਡਾਕਟਰੀ ਦੇਖਭਾਲ ਦਾ ਵਿਸਥਾਰ ਕਰਨ ਲਈ ਦ੍ਰਿੜ ਵਚਨਬੱਧਤਾ ਰੱਖਦੇ ਹਾਂ ਤਾਂ ਜੋ ਨਾਗਰਿਕ ਇਕ ਸਨਮਾਨਜਨਕ ਜੀਵਨ ਜਿਊਣ ਦੀ ਇਸ ਬੁਨਿਆਦੀ ਲੋੜ ਦਾ ਖ਼ੁਦ ਨੂੰ ਹੱਕਦਾਰ ਮਹਿਸੂਸ ਕਰਨ।

ਇਹ ਵੀ ਪੜ੍ਹੋ : ਪੰਜਾਬ ਬਜਟ ਇਜਲਾਸ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਐਲਾਨ
ਸਿਹਤ ਖੇਤਰ ਲਈ 4,731 ਕਰੋੜ ਰੁਪਏ ਦੀ ਤਜਵੀਜ਼
ਇਸ ਸਾਲ ਸਰਕਾਰ ਵੱਲੋਂ 117 ਮੁਹੱਲਾ ਕਲੀਨਿਕ ਸਥਾਪਿਤ ਕਰਨ ਦੀ ਯੋਜਨਾ
ਮੁਹੱਲਾ ਕਲੀਨਿਕਾਂ ਲਈ ਰੱਖਿਆ ਗਿਆ 77 ਕਰੋੜ ਰੁਪਏ ਦਾ ਪ੍ਰਸਤਾਵ
15 ਅਗਸਤ, 2022 ਤੱਕ ਅਜਿਹੇ 75 ਮੁਹੱਲਾ ਕਲੀਨਿਕ ਕਾਰਜਸ਼ੀਲ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News