Punjab Budget 2024 : ਸਿਹਤ ਸੇਵਾਵਾਂ ਅਤੇ ਸਿਹਤ ਬੀਮਾ ਯੋਜਨਾ ਲਈ ਬਜਟ 'ਚ ਹੋਏ ਇਹ ਵੱਡੇ ਐਲਾਨ

Tuesday, Mar 05, 2024 - 12:17 PM (IST)

Punjab Budget 2024 : ਸਿਹਤ ਸੇਵਾਵਾਂ ਅਤੇ ਸਿਹਤ ਬੀਮਾ ਯੋਜਨਾ ਲਈ ਬਜਟ 'ਚ ਹੋਏ ਇਹ ਵੱਡੇ ਐਲਾਨ

ਚੰਡੀਗੜ੍ਹ- 16ਵੀਂ ਪੰਜਾਬ ਵਿਧਾਨ ਸਭਾ ਦੇ 6ਵੇਂ ਬਜਟ ਇਜਲਾਸ ਦੌਰਾਨ ਅੱਜ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਆਮ ਆਦਮੀ ਪਾਰਟੀ ਸਰਕਾਰ ਦਾ ਤੀਜਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਭਿਆਗ ਦੀਆਂ ਸਹੂਲਤਾਂ ਦੱਸਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ 03 ਕਰੋੜ ਪੰਜਾਬੀਆਂ ਦੀ ਭਲਾਈ ਲਈ ਦ੍ਰਿੜ ਵਚਨਬੱਧਤਾ ਦਿਖਾਉਂਦੇ ਹੋਏ, ਸਿਹਤ ਖੇਤਰ ਵਿੱਚ ਪਰਿਵਰਤਨਸ਼ੀਲ ਪਹਿਲਕਦਮੀਆਂ ਨੂੰ ਲਾਗੂ ਕਰਨ ਵਿੱਚ ਸਭ ਤੋਂ ਅੱਗੇ ਰਹੀ ਹੈ। ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਵਾਧੇ ਲਈ ਅਨੇਕ ਉਪਾਅ ਲਾਗੂ ਕੀਤੇ ਗਏ ਹਨ। ਸਿਹਤ ਸੇਵਾਵਾਂ ਸ਼ੁਰੂ ਕਰਨ ਲਈ ਵਿੱਤੀ ਸਾਲ 2024-25 ਵਿੱਚ 5,264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਵੱਡੀ ਵਾਰਦਾਤ ਦੀ ਖ਼ਬਰ, ਪਾਕਿਸਤਾਨੀ ਮੁੰਡਿਆਂ ਨਾਲ ਝਗੜੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਆਮ ਆਦਮੀ ਕਲੀਨਿਕ

ਸੂਬੇ ਵਿੱਚ ਕੁੱਲ 829 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ ਹੋਰ ਬਹੁਤ ਸਾਰੇ ਆਮ ਆਦਮੀ ਕਲੀਨਿਕ ਪ੍ਰਗਤੀ ਅਧੀਨ ਹਨ। ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ, 01 ਕਰੋੜ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਅਤੇ 31 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕਰਵਾਏ ਜਾ ਚੁੱਕੇ ਹਨ। ਇਸ ਪਹਿਲਕਦਮੀ ਨੂੰ ਸੁਚਾਰੂ ਬਣਾਉਣ ਲਈ ਵਿੱਤੀ ਸਾਲ 2024-25 ਵਿੱਚ 249 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ 'ਸਰਕਾਰ-ਵਪਾਰ ਮਿਲਣੀ' 'ਚ ਪੁੱਜੇ CM ਮਾਨ ਤੇ ਕੇਜਰੀਵਾਲ, ਆਖੀਆਂ ਅਹਿਮ ਗੱਲਾਂ

ਫਰਿਸ਼ਤੇ

ਸਾਡੀ ਸਰਕਾਰ ਨੇ ਕੀਤੇ ਗਏ ਵਾਅਦੇ ਅਨੁਸਾਰ ਸੜਕ ਹਾਦਸਿਆਂ ਵਿੱਚ ਸੱਟਾਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਦੇ ਇਰਾਦੇ ਨਾਲ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਰੁਕਾਵਟ-ਰਹਿਤ ਇਲਾਜ ਮੁਹੱਈਆ ਕਰਵਾਉਣ ਦੇ ਲਈ ਇਕ ਨਵੀਂ “ਫਰਿਸ਼ਤੇ” ਸਕੀਮ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ, ਦੁਰਘਟਨਾ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਦੇ ਲਈ ਉਤਸ਼ਾਹਿਤ ਕਰਨ ਲਈ ਅਜਿਹੇ “ਫਰਿਸ਼ਤਿਆਂ" ਨੂੰ ਨਕਦ ਇਨਾਮ, ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ ਅਤੇ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਹੋਵੇਗੀ। ਇਸ ਮੰਤਵ ਲਈ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਰਾਖਵੇਂਕਰਨ ਦੀ ਤਜਵੀਜ਼ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ

ਆਯੁਸ਼ਮਾਨ ਭਾਰਤ- ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ

 ਇਸ ਸਕੀਮ ਅਧੀਨ, ਕੁੱਲ 44.10 ਲੱਖ ਪਰਿਵਾਰਾਂ ਵਿੱਚੋਂ, 35.59 ਲੱਖ ਪਰਿਵਾਰਾਂ ਲਈ ਈ-ਕਾਰਡ ਬਣਾਏ ਗਏ ਹਨ। 207 ਸਰਕਾਰੀ, 570 ਨਿੱਜੀ ਅਤੇ 6 ਭਾਰਤ ਸਰਕਾਰ ਦੁਆਰਾ ਸੂਚੀਬੱਧ ਹਸਪਤਾਲਾਂ ਰਾਹੀਂ ਇਲਾਜ 'ਤੇ ਲਗਭਗ 2,227 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਸਕੀਮ ਲਈ ਵਿੱਤੀ ਸਾਲ 2024-25 ਵਿੱਚ 553 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਇਹ ਵੀ ਪੜ੍ਹੋ : ਦੁਖ਼ਦਾਈ ਖ਼ਬਰ: ਤੇਜ਼ ਰਫ਼ਤਾਰ ਗੱਡੀ ਨੇ ਲਪੇਟ 'ਚ ਲਿਆ ਨੌਜਵਾਨ, ਹਨ੍ਹੇਰਾ ਹੋਣ ਕਾਰਨ ਉਪਰੋਂ ਲੰਘਦੇ ਰਹੇ ਕਈ ਵਾਹਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News