ਪੰਜਾਬ ਨੂੰ ਵੱਡਾ ਸੈਰ ਸਪਾਟਾ ਸਥਾਨ ਬਣਾਉਣ ਲਈ ਵਿੱਤ ਮੰਤਰੀ ਦਾ ਬਜਟ ’ਚ ਅਹਿਮ ਐਲਾਨ
Tuesday, Mar 05, 2024 - 06:36 PM (IST)
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ। ਇਹ ਬਜਟ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਹੈ, ਜਿਸ 'ਚ ਉਨ੍ਹਾਂ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023 ਦਾ ਆਯੋਜਨ ਐੱਸ.ਏ.ਐੱਸ. ਨਗਰ (ਮੁਹਾਲੀ) ਵਿਖੇ ਕੀਤਾ ਗਿਆ ਸੀ ਜਿਸ ਦਾ ਉਦੇਸ਼ ਰਾਜ ਦੀ ਅਣਵਰਤੀ ਸੈਰ ਸਪਾਟਾ ਸੰਭਾਵਨਾਵਾਂ ਨੂੰ ਦਰਸਾਉਣਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੰਨ-ਸੁਵੰਨੇ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਮੇਲੇ ਆਯੋਜਿਤ ਕੀਤੇ ਗਏ ਹਨ। ਅੰਮ੍ਰਿਤਸਰ ਵਿੱਚ "ਰੰਗਲਾ ਪੰਜਾਬ" ਮੇਲੇ ਨੇ ਸਾਡੇ ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਕੰਮ ਕੀਤਾ ਹੈ। ਇਹ ਸਾਰੇ ਸਮਾਗਮ ਸਾਡੇ ਮਾਣਯੋਗ ਮੁੱਖ ਮੰਤਰੀ ਦੇ ਪੰਜਾਬ ਨੂੰ ਇੱਕ ਵੱਡਾ ਸੈਰ ਸਪਾਟਾ ਸਥਾਨ ਬਣਾਉਣ ਦੇ ਦ੍ਰਿੜ ਨਿਸ਼ਚੇ ਦਾ ਪ੍ਰਤੀਕ ਹਨ।
ਇਹ ਵੀ ਪੜ੍ਹੋ : Punjab Budget 2024 : NRI's ਲਈ ਪੰਜਾਬ ਦੇ ਬਜਟ 'ਚ ਜਾਣੋ ਕੀ ਰਿਹਾ ਖ਼ਾਸ
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਰਸ਼ਾਦ ਸਕੀਮ ਤਹਿਤ ਸ੍ਰੀ ਚਮਕੌਰ ਸਾਹਿਬ ਵਿੱਚ ਪਹਿਲਾਂ ਹੀ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, ਐਂਗਲੋ-ਸਿੱਖ ਵਾਰ ਸਰਕਟ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਸੰਸਕ੍ਰਿਤੀ ਵਿੱਚ ਦਸਤਾਰ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਤਾਰ ਅਜਾਇਬ ਘਰ ਬਣਾਉਣ ਦੇ ਉਪਰਾਲੇ ਜਾਰੀ ਹਨ।
ਇਹ ਵੀ ਪੜ੍ਹੋ : Punjab Budget 2024 : ਸਿਹਤ ਸੇਵਾਵਾਂ ਅਤੇ ਸਿਹਤ ਬੀਮਾ ਯੋਜਨਾ ਲਈ ਬਜਟ 'ਚ ਹੋਏ ਇਹ ਵੱਡੇ ਐਲਾਨ
ਉਨ੍ਹਾਂ ਕਿਹਾ ਮੈਂ ਪੰਜਾਬ ਨੂੰ ਇੱਕ ਸੈਰ-ਸਪਾਟਾ ਹੱਬ ਦੇ ਤੌਰ 'ਤੇ ਪ੍ਰਫੁੱਲਤ ਕਰਨ ਦੀ ਨਿਰੰਤਰ ਲੋੜ ਨੂੰ ਦੇਖਦੇ ਹੋਏ ਵਿੱਤੀ ਸਾਲ 2024-25 ਵਿੱਚ 166 ਕਰੋੜ ਰੁਪਏ ਦੇ ਬਜਟੀ ਖਰਚੇ ਦੀ ਤਜਵੀਜ਼ ਰੱਖਦਾ ਹਾਂ, ਜਿਸ ਵਿੱਚ ਵੱਖ-ਵੱਖ ਸਮਾਰਕਾਂ ਦੀ ਉਸਾਰੀ, ਸਾਂਭ-ਸੰਭਾਲ ਅਤੇ ਰੱਖ-ਰਖਾਵ ਲਈ 30 ਕਰੋੜ ਰੁਪਏ ਅਤੇ ਪੰਜਾਬ ਰਾਜ ਵਿੱਚ ਸੈਰ-ਸਪਾਟੇ ਦੇ ਪ੍ਰਸਾਰ ਲਈ 30 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਵੱਡੀ ਵਾਰਦਾਤ ਦੀ ਖ਼ਬਰ, ਪਾਕਿਸਤਾਨੀ ਮੁੰਡਿਆਂ ਨਾਲ ਝਗੜੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
ਵਿੱਤ ਮੰਤਰੀ ਨੇ ਕਿਹਾ ਕਿ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ 25 ਕਰੋੜ ਰੁਪਏ ਦੀ ਲਾਗਤ ਨਾਲ “ਪੰਜਾਬ ਦੇ ਵੱਖ-ਵੱਖ ਜੰਗਲੀ ਜੀਵ ਖੇਤਰਾਂ/ਬੀੜਾਂ ਵਿੱਚ ਈਕੋਟੂਰਿਜ਼ਮ ਗਤੀਵਿਧੀਆਂ" ਨਾਮਕ ਇੱਕ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ ਜਿਸ ਨੂੰ ਆਉਣ ਵਾਲੇ 3 ਸਾਲਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਇਸ ਲਈ ਵਿੱਤੀ ਸਾਲ 2024-25 ਵਿੱਚ ਢੁਕਵਾਂ ਉਪਬੰਧ ਕੀਤਾ ਗਿਆ ਹੈ। ਪਠਾਨਕੋਟ ਵਿਖੇ ਰਣਜੀਤ ਸਾਗਰ ਡੈਮ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਖੇਤਰ ਵਜੋਂ ਵਿਕਸਿਤ ਕਰਨ ਲਈ ਵੱਖਰੇ ਤੌਰ 'ਤੇ ਪਹਿਲਾਂ ਹੀ ਯਤਨ ਜਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8