Punjab Budget 2024 : NRI''s ਲਈ ਪੰਜਾਬ ਦੇ ਬਜਟ ''ਚ ਜਾਣੋ ਕੀ ਰਿਹਾ ਖ਼ਾਸ

Tuesday, Mar 05, 2024 - 06:39 PM (IST)

Punjab Budget 2024 : NRI''s ਲਈ ਪੰਜਾਬ ਦੇ ਬਜਟ ''ਚ ਜਾਣੋ ਕੀ ਰਿਹਾ ਖ਼ਾਸ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਹੈ। ਬਜਟ 'ਚ ਐੱਨ.ਆਰ.ਆਈ. ਮਾਮਲਿਆਂ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਆਪ' ਸਰਕਾਰ ਐੱਨ.ਆਰ.ਆਈ. ਭਰਾਵਾਂ ਅਤੇ ਭੈਣਾਂ ਨਾਲ ਨਿਰੰਤਰ ਸੰਪਰਕ ਵਿਚ ਰਹਿੰਦੀ ਹੈ, ਜਿਨ੍ਹਾਂ ਦਾ ਪੰਜਾਬ ਦੀ ਆਰਥਿਕਤਾ ਅਤੇ ਸਮਾਜ ਵਿਚ ਬਹੁਤ ਵੱਡਾ ਯੋਗਦਾਨ ਹੈ। ਅਸੀਂ ਸਾਲ 2023-24 ਵਿਚ ਪਠਾਨਕੋਟ, ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ 4 ਐੱਨ.ਆਰ.ਆਈ. ਮਿਲਣੀਆਂ ਦਾ ਆਯੋਜਨ ਕੀਤਾ ਹੈ ਅਤੇ ਆਉਣ ਵਾਲੇ ਸਾਲ ਵਿਚ ਵੀ ਅਜਿਹੇ ਪ੍ਰੋਗਰਾਮ ਆਯੋਜਿਤ ਹੁੰਦੇ ਰਹਿਣਗੇ।

ਇਹ ਵੀ ਪੜ੍ਹੋ : Punjab Budget 2024 : ਸਿਹਤ ਸੇਵਾਵਾਂ ਅਤੇ ਸਿਹਤ ਬੀਮਾ ਯੋਜਨਾ ਲਈ ਬਜਟ 'ਚ ਹੋਏ ਇਹ ਵੱਡੇ ਐਲਾਨ

ਪ੍ਰਵਾਸੀ ਭਾਰਤੀ ਮਾਮਲਿਆਂ ਲਈ ਚੰਗੇ ਪ੍ਰਸ਼ਾਸਨ ਦੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਸਾਡੀ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਈ-ਸਨਦ ਪੋਰਟਲ ਰਾਹੀਂ ਵਿਦੇਸ਼ੀ ਦੂਤਾਵਾਸਾਂ ਦੁਆਰਾ ਲੋੜੀਂਦੇ ਦਸਤਾਵੇਜ਼ਾਂ ਨੂੰ ਇਲੈਕਟ੍ਰਾਨਿਕ ਤੌਰ 'ਤੇ ਕਾਊਂਟਰ-ਹਸਤਾਖਰ/ਤਸਦੀਕ ਕਰਨ ਦੇ ਯੋਗ ਬਣਾਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਐੱਨ.ਆਰ.ਆਈ ਲਈ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਹੈ, ਜੋ ਉਹਨਾਂ ਦੀਆਂ ਸ਼ਿਕਾਇਤਾਂ, ਜੇਕਰ ਕੋਈ ਹੋਣ, ਦਰਜ ਕਰਨ ਅਤੇ ਸੁਝਾਅ ਦੇਣ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਵੱਡੀ ਵਾਰਦਾਤ ਦੀ ਖ਼ਬਰ, ਪਾਕਿਸਤਾਨੀ ਮੁੰਡਿਆਂ ਨਾਲ ਝਗੜੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News