ਬਜਟ ਨੂੰ ਲੈ ਕੇ ਅਕਾਲੀ ਕਾਵਾਂਰੌਲੀ ਬੰਦ ਕਰਨ : ਯੋਗੀ
Friday, Jun 23, 2017 - 07:32 AM (IST)
ਪਟਿਆਲਾ (ਜੋਸਨ) - ਪ੍ਰੋਗਰੈਸਿਵ ਪੰਜਾਬ ਸੈੱਲ ਕਾਂਗਰਸ ਦੇ ਚੇਅਰਮੈਨ ਯੋਗਿੰਦਰ ਸਿੰਘ ਯੋਗੀ ਨੇ ਅੱਜ ਇੱਥੇ ਕਾਂਗਰਸ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਅਕਾਲੀ ਦਲ ਨੂੰ ਹੁਣ ਆਪਣੀ ਬੇਮਤਲਬੀ ਕਾਵਾਂਰੌਲੀ ਬੰਦ ਕਰ ਦੇਣੀ ਚਾਹੀਦੀ ਹੈ। ਯੋਗੀ ਅੱਜ ਇੱਥੇ ਇੱਕ ਵਿਸ਼ੇਸ਼ ਕੈਂਪ ਮੌਕੇ ਲੋੜਵੰਦ ਬਜ਼ੁਰਗਾਂ ਦੇ ਪੈਨਸ਼ਨ ਦੇ ਫਾਰਮ ਭਰ ਰਹੇ ਸਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਲਈ 1500 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨਾ ਇੱਕ ਬਹੁਤ ਹੀ ਵੱਡੀ ਗੱਲ ਹੈ। ਇਸ ਨਾਲ ਕਾਂਗਰਸ ਵੱਲੋਂ ਕੀਤਾ ਇੱਕ ਬਹੁਤ ਵੱਡਾ ਵਾਅਦਾ ਪੂਰਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ-ਇੱਕ ਕਰ ਕੇ ਸਮੁੱਚੇ ਵਾਅਦੇ ਪੂਰੇ ਕਰ ਰਹੇ ਹਨ। ਇਸ ਲਈ ਹੁਣ ਅਕਾਲੀ ਦਲ ਅਤੇ 'ਆਪ' ਦਾ ਸਮਾਂ ਖਤਮ ਹੋ ਚੁੱਕਾ ਹੈ।