ਪੰਜਾਬ ਬਜਟ ਸੈਸ਼ਨ : ਐੱਸ. ਜੀ. ਪੀ. ਸੀ. ਚੋਣਾਂ ਦੇ ਮੁੱਦੇ 'ਤੇ ਅਕਾਲੀਆਂ ਦਾ ਹੰਗਾਮਾ
Thursday, Feb 14, 2019 - 12:49 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਐੱਸ. ਜੀ. ਪੀ. ਸੀ. ਚੋਣਾਂ ਦੇ ਮੁੱਦੇ ਨੂੰ ਲੈ ਕੇ ਅਕਾਲੀਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਦੱਸ ਦੇਈਏ ਕਿ ਇਨ੍ਹਾਂ ਚੋਣਾਂ ਬਾਰੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਸਦਨ 'ਚ ਮਤਾ ਪਾਸ ਕਰ ਕੇ ਚੋਣਾਂ ਸਮੇਂ ਸਿਰ ਕਰਾਉਣ ਲਈ ਕਿਹਾ, ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਹਿਮਤੀ ਪ੍ਰਗਟਾਈ ਗਈ। ਇਸ ਤੋਂ ਬਾਅਦ ਮਜੀਠੀਆ ਨੇ 'ਆਪ' ਨੂੰ ਕਾਂਗਰਸ ਦੀ 'ਬੀ' ਟੀਮ ਦੱਸਦਿਆਂ ਹੰਗਾਮਾ ਕਰ ਦਿੱਤਾ ਅਤੇ ਅਕਾਲੀ ਦਲ ਵਲੋਂ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ।