ਪੰਜਾਬ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ
Monday, Feb 25, 2019 - 09:26 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਸੋਮਵਾਰ ਨੂੰ ਆਖਰੀ ਦਿਨ ਹੈ। ਅੱਜ ਦੇ ਦਿਨ ਸਦਨ 'ਚ ਹੰਗਾਮੇ ਦੇ ਆਸਾਰ ਹਨ ਕਿਉਂਕਿ ਕਈ ਮੁੱਦਿਆਂ 'ਤੇ ਵਿਰੋਧੀਆਂ ਵਲੋਂ ਸਰਕਾਰ ਨੂੰ ਘੇਰਿਆ ਜਾ ਸਕਦਾ ਹੈ। ਸੋਮਵਾਰ ਨੂੰ ਸਦਨ 'ਚ 5 ਬਿੱਲ ਹੀ ਪੇਸ਼ ਕੀਤੇ ਜਾਣਗੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਜਟ ਤਜਵੀਜ਼ਾਂ ਉਪਰ ਸਦਨ ਅੰਦਰ ਚੱਲ ਰਹੀ ਬਹਿਸ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ ਤੇ ਬਜਟ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ ਜਾਵੇਗਾ। ਬਜਟ 'ਤੇ ਹੋਈ ਬਹਿਸ ਦੌਰਾਨ ਵਿਰੋਧੀ ਧਿਰ ਵਲੋਂ ਲਾਏ ਦੋਸ਼ਾਂ ਦਾ ਜਵਾਬ ਵੀ ਮਨਪ੍ਰੀਤ ਬਾਦਲ ਵਲੋਂ ਅੱਜ ਹੀ ਦਿੱਤਾ ਜਾਣਾ ਹੈ। ਪੰਜਾਬ ਸਰਕਾਰ ਵਲੋਂ ਇਜਲਾਸ ਦੌਰਾਨ ਜਿਹੜੇ ਬਿੱਲ ਪੇਸ਼ ਕੀਤੇ ਜਾਣੇ ਹਨ, ਉਨ੍ਹਾਂ 'ਚ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ 'ਚ ਸੋਧ ਬਿੱਲ ਵੀ ਸ਼ਾਮਲ ਹੈ।