ਪੰਜਾਬ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਸਿੱਖਿਆ ਮੰਤਰੀ ਵਲੋਂ ਅਹਿਮ ਐਲਾਨ

Friday, Feb 28, 2020 - 10:52 AM (IST)

ਪੰਜਾਬ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਸਿੱਖਿਆ ਮੰਤਰੀ ਵਲੋਂ ਅਹਿਮ ਐਲਾਨ

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਥੋੜ੍ਹੀ ਦੇਰ ਤੱਕ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 2020-21 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸਦਨ 'ਚ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਲਾਨ ਕੀਤਾ ਕਿ ਅਗਲੇ ਹਫਤੇ ਤੱਕ ਨਵੀਂ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਅਪ੍ਰੈਲ ਤੱਕ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ, ਤਾਂ ਜੋ ਬੱਚਿਆਂ ਦੀ ਸਿੱਖਿਆ 'ਤੇ ਕੋਈ ਮਾੜਾ ਪ੍ਰਭਾਵ ਨਾ ਪੈ ਸਕੇ।


author

Babita

Content Editor

Related News