ਬਜਟ ਇਜਲਾਸ : ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ 'ਬਜਟ', ਕੀਤੇ ਜਾ ਰਹੇ ਵੱਡੇ ਐਲਾਨ

Monday, Jun 27, 2022 - 12:53 PM (IST)

ਬਜਟ ਇਜਲਾਸ : ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ 'ਬਜਟ', ਕੀਤੇ ਜਾ ਰਹੇ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਤੀਜੇ ਦਿਨ ਦੀ ਕਾਰਵਾਈ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦੀ ਮਾਨ ਸਰਕਾਰ ਦਾ ਪਹਿਲਾ ਪੇਪਰਲੈੱਸ ਬਜਟ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ 'ਮਾਨ ਸਰਕਾਰ' ਅੱਜ ਪੇਸ਼ ਕਰੇਗੀ ਪਹਿਲਾ 'ਬਜਟ', ਲੋਕਾਂ ਦੀਆਂ ਟਿਕੀਆਂ ਨਜ਼ਰਾਂ

ਇਸ ਬਜਟ 'ਤੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਆਖ਼ਰ ਬਜਟ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਲਈ ਕੀ ਪਿਟਾਰਾ ਖੋਲ੍ਹਦੀ ਹੈ। ਔਰਤਾਂ ਨੂੰ ਵੀ ਉਮੀਦ ਹੈ ਕਿ ਚੋਣਾਂ ਵੇਲੇ ਹਰ ਮਹੀਨੇ ਔਰਤਾਂ ਦੇ ਖ਼ਾਤੇ 'ਚ 1000 ਰੁਪਿਆ ਪਾਉਣ ਬਾਰੇ ਬਜਟ 'ਚ ਕੋਈ ਐਲਾਨ ਹੋ ਸਕਦਾ ਹੈ।

ਜਾਣੋ ਬਜਟ ਦੇ ਮੁੱਖ ਐਲਾਨ

ਇਕ ਜੁਲਾਈ ਤੋਂ ਪੰਜਾਬ ਦੇ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। 
ਭ੍ਰਿਸ਼ਾਟਾਚਾਰ ਦੇ ਮਾਫ਼ੀਆ ਨੂੰ ਖ਼ਤਮ ਕੀਤਾ ਜਾਵੇਗਾ

36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ
ਇਕ ਵਿਧਾਇਕ ਇਕ ਪੈਨਸ਼ਨ ਦਾ ਫ਼ੈਸਲਾ ਲਿਆ

ਪੇਪਰਲੈੱਸ ਬਜਟ ਨਾਲ 21 ਲੱਖ ਰੁਪਏ ਦੀ ਸਲਾਨਾ ਬੱਚਤ ਹੋਵੇਗੀ

ਟੈਕਸ ਚੋਰੀ ਰੋਕਣ ਲਈ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕੀਤੀ ਜਾਵੇਗੀ।
ਪੰਜਾਬ 'ਤੇ 2 ਲੱਖ, 63 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ
ਪੰਜਾਬ ਸਲਾਨਾ ਇਨਕਮ ਮਾਮਲੇ 'ਚ 11ਵੇਂ ਨੰਬਰ 'ਤੇ
ਪਿਛਲੇ 5 ਸਾਲਾਂ ਦੌਰਾਨ ਪੰਜਾਬ 'ਤੇ ਕਰਜ਼ਾ 44.23 ਫ਼ੀਸਦੀ ਵਧਿਆ
ਸਾਲ 2022-23 ਲਈ 1 ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ 

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ ਅੱਜ

ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ 200 ਕਰੋੜ ਰੁਪਏ ਦੇ ਪ੍ਰਸਤਾਵ
ਪਿੰਡਾਂ 'ਚ ਮਿਆਰੀ ਸਿੱਖਿਆ ਲਈ 500 ਸਕੂਲਾਂ 'ਚ ਡਿਜੀਟਲ ਕਲਾਸਰੂਮ ਸਥਾਪਿਤ ਕਰਨ ਲਈ 40 ਕਰੋੜ ਦਾ ਪ੍ਰਸਤਾਵ

ਸਰਕਾਰੀ ਸਕੂਲਾਂ 'ਚ ਸੋਲਰ ਪੈਨਲ ਲਾਉਣ ਲਈ 100 ਕਰੋੜ ਰੁਪਏ ਦੇ ਰਾਖਵੇਂਕਰਨ ਦਾ ਪ੍ਰਸਤਾਵ
ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਰਕਾਰੀ ਵਰਦੀਆਂ ਲਈ 23 ਕਰੋੜ ਦਾ ਐਲਾਨ 
11ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਸਟਾਰਟ ਅਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

ਮਿਡ ਡੇਅ ਮੀਲ ਨੂੰ ਵਿੱਤੀ ਸਹਾਇਤਾ ਲਈ 473 ਕਰੋੜ ਰੁਪਏ ਦੀ ਵੰਡ
ਪੰਜਾਬ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ 2022-23 ਦੌਰਾਨ 200 ਕਰੋੜ ਰੁਪਏ ਦੀ ਤਜਵੀਜ਼
9 ਨਵੀਆਂ ਲਾਈਬ੍ਰੇਰੀਆ ਦੇ ਬੁਨਿਆਦੀ ਢਾਂਚੇ ਦੀ ਸਹੂਲਤ ਲਈ 30 ਕਰੋੜ ਦੇ ਰਾਖਵੇਂਕਰਨ ਦੀ ਤਜਵੀਜ਼
ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਦੇਣ ਲਈ 30 ਕਰੋੜ ਦੀ ਤਜਵੀਜ਼
ਪੰਜਾਬ 'ਚ 16 ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ

ਸਿਹਤ ਖੇਤਰ ਲਈ 4,731 ਕਰੋੜ ਰੁਪਏ ਦੀ ਤਜਵੀਜ਼
ਪੰਜਾਬ 'ਚ 117 ਮੁਹੱਲਾ ਕਲੀਨਿਕ ਸਥਾਪਿਤ ਕਰਨ ਲਈ 77 ਕਰੋੜ ਦੀ ਤਜਵੀਜ਼ : ਚੀਮਾ
'ਫਰਿਸ਼ਤੇ' ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ

ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਸਾਈਬਰ ਕ੍ਰਾਈਮ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ 
ਪੰਜਾਬ ਦੀਆਂ ਜੇਲ੍ਹਾਂ 'ਚ ਵੀ. ਆਈ. ਪੀ. ਸੈੱਲ ਬੰਦ ਕਰਨ ਦਾ ਐਲਾਨ

ਪੰਜਾਬ ਦੇ 17,117 ਘਰਾਂ ਦੀ ਉਸਾਰੀ ਨੂੰ ਪੂਰਾ ਕਰਨ ਲਈ 292 ਕਰੋੜ ਦੀ ਤਜਵੀਜ਼
ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ 33 ਕਰੋੜ ਰੁਪਏ ਰਾਖਵੇਂ ਰੱਖਣ ਦੀ ਤਜਵੀਜ਼
ਬਠਿੰਡਾ, ਮਾਨਸਾ, ਸੰਗਰੂਰ ਅਤੇ ਬਰਨਾਲਾ 'ਚ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News