ਪੰਜਾਬ 'ਚ ਸੜਕ ਹਾਦਸੇ ਦੇ ਪੀੜਤਾਂ ਦਾ ਮੁਫ਼ਤ ਹੋਵੇਗਾ ਇਲਾਜ, ਪੰਜਾਬ ਸਰਕਾਰ ਚੁੱਕੇਗੀ ਖ਼ਰਚਾ

06/27/2022 12:36:35 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਰ ਵਿਅਕਤੀ ਨੂੰ ਫਰਿਸ਼ਤੇ ਸਕੀਮ ਤਹਿਤ ਬਚਾਇਆ ਜਾ ਸਕੇਗਾ।

ਇਹ ਵੀ ਪੜ੍ਹੋ : ਪੰਜਾਬ ਦੀ 'ਮਾਨ ਸਰਕਾਰ' ਅੱਜ ਪੇਸ਼ ਕਰੇਗੀ ਪਹਿਲਾ 'ਬਜਟ', ਲੋਕਾਂ ਦੀਆਂ ਟਿਕੀਆਂ ਨਜ਼ਰਾਂ

ਉਨ੍ਹਾਂ ਕਿਹਾ ਕਿ ਨਵੀਂ ਦਿੱਲੀ 'ਚ ਫਰਿਸ਼ਤੇ ਸਕੀਮ ਦੀ ਤਰਜ਼ 'ਤੇ ਪੰਜਾਬ 'ਚ ਇਕ ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਕੋਈ ਵੀ ਸੜਕ ਹਾਦਸੇ ਦੀ ਪੀੜਤ ਨੂੰ ਲਿਜਾ ਕੇ ਹਸਪਤਾਲ 'ਚ ਦਾਖ਼ਲ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ ਅੱਜ

ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਸਹਾਇਤਾ ਕਰਨ ਵਾਲੇ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita